spot_img
spot_img

Amritsar ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

Date:

spot_img

👉ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

👉ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਕੀਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪ੍ਰਾਪਟੀ ਡੀਲਰ ਦੇ ਘਰ ਫ਼ਿਰੌਤੀ ਲੈਣ ਪੁੱਜੇ 4 ਬਦਮਾਸ਼ ਪੁਲਿਸ ਮੁਕਾਬਲੇ ‘ਚ ਹੋਏ ਹਲਾਕ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ  3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਵਾਲਾ ਉਕਤ ਤਸਕਰ ਇੱਕ ਹੋਰ ਸਮੱਗਲਿੰਗ ਮਾਡਿਊਲ ਚਲਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ਵਿੱਚ ਇੱਕ ਨਿਸ਼ਚਿਤ ਸਥਾਨ ਤੋਂ 3.368 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।
ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 145 ਮਿਤੀ 29.06.2026 ਅਤੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ. ਨੰਬਰ 199 ਮਿਤੀ 03.07.2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हरियाणा के आम अब वैश्विक बाजारों तक पहुंचाने का लक्ष्य : मुख्यमंत्री नायब सिंह सैनी

👉कहा- एआई, प्राकृतिक खेती और मूल्य संवर्धन से बढ़ेगी...