Amritsar ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ: ਡੀ.ਜੀ.ਪੀ. ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ  DC Office ਦੀ ਸੀਨੀਅਰ ਸਹਾਇਕ 1,00,000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ।

ਇਹ ਵੀ ਪੜ੍ਹੋ  Mawan Dheeyan Satikar Yojna: ਜਿਨ੍ਹਾਂ ਮਹਿਲਾਵਾਂ ਨੂੰ ਅਜੇ ਵੀ ਨਹੀਂ ਮਿਲੇ 3000-4500 ਰੁੱਪਏ, ਜਾਣੋ ਕੀ ਹੈ ਕਾਰਨ.?

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ‘ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ।
ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਐੱਫ.ਆਈ.ਆਰ. ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related