Saturday, November 8, 2025
spot_img

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

Date:

spot_img

👉ਹਥਿਆਰਾਂ ਦੀ ਖੇਪ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕੀਤੀ ਜਾਣੀ ਸੀ ਸਪਲਾਈ: ਡੀਜੀਪੀ ਗੌਰਵ ਯਾਦਵ
👉ਬੰਬੀਹਾ ਗੈਂਗ ਦੇ ਸੰਚਾਲਕ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Baranala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਔਰਤ ਪਿੱਛੇ ਦੂਜਾ ਕ+ਤ+ਲ; Police ਵੱਲੋ 2 ਮੁਲਜ਼ਮ ਕਾਬੂ, 3 ਫ਼ਰਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ ‘ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।

ਇਹ ਵੀ ਪੜ੍ਹੋ ADGP ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲਾ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੀੜ੍ਹਤ ਪ੍ਰਵਾਰ ਦੇ ਹੱਕ ਵਿਚ ਡਟੇ

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ 26 ਲੱਖ ਤੋਂ ਵੱਧ ਫਾਰਮ ਜਮ੍ਹਾਂ ਕਰਵਾਏ

👉ਦਸਤਖਤ ਕੀਤੇ ਫਾਰਮਾਂ ਦਾ ਟਰੱਕ ਦਿੱਲੀ ਭੇਜਿਆ Chandigarh News: 'vote...

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

👉ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ...