Wednesday, December 31, 2025

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

Date:

spot_img

👉ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਪਾਕਿਸਤਾਨ ਅਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸਨ ਜਿਸ ਨਾਲ ਇਸ ਸਾਜਿਸ ਪਿੱਛੇ ਸਰਹੱਦ ਪਾਰੋਂ ਮਜ਼ਬੂਤ ਸਬੰਧਾਂ ਦਾ ਪਤਾ ਲੱਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਹੋਰ ਜਾਣਕਾਰੀ ਦਿੰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਖੇਤਰ ਵਿੱਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਹੈਂਡਲਰਾਂ ਦੀ ਪਛਾਣ ਕਰਨ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਦੋਵਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਈਈਡੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਜਿਹਨਾਂ ਨੇ ਆਈਈਡੀ ਨੂੰ ਬੇਅਸਰ ਕਰ ਦਿੱਤਾ।ਇਸ ਸਬੰਧੀ, ਐਫਆਈਆਰ ਨੰਬਰ 386 ਮਿਤੀ 25/11/2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮਨਰੇਗਾ ਖ਼ਤਮ ਕਰਨ ਵਿਰੁੱਧ 8 ਜਨਵਰੀ ਦੇ ਬਠਿੰਡਾ ਧਰਨੇ ਦੀ ਸਫ਼ਲਤਾ ਲਈ ਮਜ਼ਦੂਰਾਂ ਦੀ ਹੋਈ ਮੀਟਿੰਗ

Bathinda News: ਪੰਜਾਬ ਖੇਤ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ...

SSP Moga ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਧੀਆਂ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

Moga News: Moga Police ਦੀ ਲਗਾਤਾਰ ਸ਼ਾਨਦਾਰ, ਨਤੀਜਾ-ਕੇਂਦਰਿਤ ਅਤੇ...

Bathinda Police ਦੀ ਸਾਲ 2025 ਵਿੱਚ ਕਾਰਗੁਜ਼ਾਰੀ ਰਹੀ ਸ਼ਾਨਦਾਰ:SSP Amneet Kondal

👉ਨਸ਼ਾ ਅਤੇ ਅਪਰਾਧ ਮੁਕਤ ਬਠਿੰਡਾ ਵੱਲ ਮਜ਼ਬੂਤੀ ਨਾਲ ਅੱਗੇ...