👉ਸਵਿਫਟ ਕਾਰ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ
Maur Mandi News: Bathinda Police ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੂਧ’ ਮੁਹਿੰਮ ਤਹਿਤ ਥਾਣਾ ਮੌੜ ਵੱਲੋਂ ਕਾਰਵਾਈ ਕਰਦਿਆਂ ਦੋ ਸਕੇ ਭਰਾਵਾਂ ਨੂੰ 522 ਗ੍ਰਾਮ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਸਵਿਫਟ ਕਾਰ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਮੌੜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 29 ਅਕਤੂਬਰ 2026 ਦੀ ਰਾਤ ਕਰੀਬ 10:35 ਵਜੇ ਸਬ-ਇੰਸਪੈਕਟਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌੜ ਮੰਡੀ ਬੱਸ ਸਟੈਂਡ ਅਤੇ ਦਰਸ਼ਨ ਡੇਅਰੀ ਨੇੜੇ ਗਸ਼ਤ ਕਰ ਰਹੀ ਸੀ।
ਇਹ ਵੀ ਪੜ੍ਹੋ ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ
ਇਸ ਦੌਰਾਨ ਮੁੱਖ ਬਾਜ਼ਾਰ ਵੱਲੋਂ ਆ ਰਹੀ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਵਿੱਚ ਸਵਾਰ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਪਾਰਦਰਸ਼ੀ ਪਲਾਸਟਿਕ ਸ਼ੀਟ ਉੱਪਰ 500-500 ਰੁਪਏ ਦੇ ਨੋਟ ਗਿਣਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਉਰਫ਼ ਦੀਪਕ ਅਤੇ ਬੰਟੂ ਸਿੰਘ ਪੁੱਤਰਾਨ ਗੁਰਮੀਤ ਸਿੰਘ, ਵਾਸੀ ਵਾਰਡ ਨੰਬਰ 3, ਰਘੂ ਪੱਤੀ, ਮੌੜ ਕਲਾਂ ਵਜੋਂ ਹੋਈ ਹੈ। NDPS ਐਕਟ ਦੀ ਧਾਰਾ 50 ਤਹਿਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਮੁਲਜ਼ਮਾਂ ਨੂੰ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਤਲਾਸ਼ੀ ਕਰਵਾਉਣ ਦਾ ਵਿਕਲਪ ਦਿੱਤਾ ਗਿਆ। ਉਨ੍ਹਾਂ ਦੀ ਸਹਿਮਤੀ ਉਪਰੰਤ ਡੀਐਸਪੀ ਮੌੜ ਜਸਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਕਾਰ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਪਲਾਸਟਿਕ ਸ਼ੀਟ ਵਿੱਚੋਂ 522 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਵੱਲੋਂ ਮੌਕੇ ਤੋਂ 500 ਰੁਪਏ ਦੇ 44 ਨੋਟ, ਕੁੱਲ 22,000 ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਨੰਬਰ PB 03 BJ 2405 ਅਤੇ ਦੋ ਮੋਬਾਈਲ ਫੋਨ ਕਬਜ਼ੇ ਵਿੱਚ ਲਏ ਗਏ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਵੱਖਰੇ ਤੌਰ ’ਤੇ ਨਕਦੀ ਵੀ ਬਰਾਮਦ ਕੀਤੀ ਗਈ।ਇਸ ਸਬੰਧੀ ਥਾਣਾ ਮੌੜ ਵਿਖੇ ਮੁਕੱਦਮਾ ਨੰਬਰ 0223/2026 ਅਧੀਨ ਧਾਰਾ 21(C) NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਤਫ਼ਤੀਸ਼ ਸਬ-ਇੰਸਪੈਕਟਰ ਸਿਕੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।ਬਠਿੰਡਾ ਪੁਲਿਸ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




