WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਦੋ-ਰੋਜ਼ਾ ਸਮਾਗਮ ਦਾ ਆਗ਼ਾਜ਼

ਬਠਿੰਡਾ, 20 ਫਰਵਰੀ : ਜਿਲ੍ਹਾ ਭਾਸ਼ਾ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਦੋ-ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸ਼ਾਇਰ ਗੁਰਪ੍ਰੀਤ ਨਾਲ ਸਥਾਨਕ ਐੱਸ.ਐੱਸ.ਡੀ ਕਾਲਜ (ਲੜਕੀਆਂ) ਦੇ ਕਾਨਫਰੰਸ ਹਾਲ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਰੂ-ਬ-ਰੂ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ’ਚ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਂਕਿ ਆਪ ਆਗੂ ਜਗਦੀਸ਼ ਸਿੰਘ ਵੜੈਚ ਅਤੇ ਐੱਫ.ਐੱਮ. ਬਠਿੰਡਾ ਤੋਂ ਸੱਤਪਾਲ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਅਗਰਵਾਲ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਦੀ ਪ੍ਰਫੁੱਲਤਾ ਵੱਲ ਪੰਜਾਬ ਸਰਕਾਰ ਵੱਲੋਂ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ

ਉਨ੍ਹਾਂ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਹੋਰਨਾਂ ਭਾਸ਼ਾਵਾਂ ਨੂੰ ਸਿੱਖਦੇ ਹੋਏ ਸਾਨੂੰ ਆਪਣੀ ਮਾਂ-ਬੋਲੀ ਨੂੰ ਨਹੀਂ ਭੁੱਲਣਾ ਚਾਹੀਦਾ। ਆਪਣੇ ਸੁਆਗਤੀ ਭਾਸ਼ਣ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੌਰਾਨ ਅਜਿਹੇ ਸਮਾਗਮ ਕਰਵਾਉਣ ਦਾ ਮੂਲ ਉਦੇਸ਼ ਸਾਹਿਤਕ ਸ਼ਖ਼ਸੀਅਤਾਂ ਦੇ ਜੀਵਨ ’ਚੋਂ ਮਿਲਦੀ ਸੇਧ ਨੂੰ ਵਿਦਿਆਰਥੀਆਂ ਤੱਕ ਲੈ ਕੇ ਜਾਣਾ ਹੈ। ਸ਼ਾਇਰ ਗੁਰਪ੍ਰੀਤ ਨਾਲ ਰੂ-ਬ-ਰੂ ਦੌਰਾਨ ਕੀਰਤੀ ਕਿਰਪਾਲ ਦੁਆਰਾ ਕੀਤੇ ਸੁਆਲਾਂ ਦੇ ਜੁਆਬ ਦਿੰਦਿਆਂ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਕਵਿਤਾ ਦੀ ਮਹੱਤਤਾ ਅਤੇ ਉਸਦੀ ਸਿਰਜਣ-ਪ੍ਰਕਿਰਿਆ ਬਾਰੇ ਚਾਨਣਾ ਪਾਇਆ।

ਕਿਸਾਨ ਜਥੇਬੰਦੀਆਂ ਨੂੰ ਬਠਿੰਡਾ ’ਚ ਨਹੀਂ ਮਿਲਿਆ ਕੋਈ ਭਾਜਪਾ ਆਗੂ!

ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਖੋਜ਼ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਸਮਾਗਮ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ, ਪੰਜਾਬੀ ਪ੍ਰੋਫੈਸਰ ਗੁਰਮਿੰਦਰਜੀਤ ਕੌਰ, ਸੁਖਮਨੀ ਸਿੰਘ ਵਿਕਰੀ ਕੇਂਦਰ ਇੰਚਾਰਜ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ, ਸਾਹਿਤਕਾਰ ਜਸਪਾਲ ਮਾਨਖੇੜਾ, ਰਣਬੀਰ ਰਾਣਾ, ਨਿਰੰਜਣ ਸਿੰਘ ਪ੍ਰੇਮੀ ,ਸਾਬਕਾ ਡੀ.ਈ.ਓ. ਹਰਦੀਪ ਤੱਗੜ, ਅਮਰਜੀਤ ਸਿੰਘ, ਸ਼ੁਭਮ ,ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ।

 

Related posts

ਪੀਪਲਜ਼ ਲਿਟਰੇਰੀ ਫੈਸਟੀਵਲ ਦੇ ਦੂਜਾ ਦਿਨ ਪੰਜਾਬ ਦੇ ਵੱਖ-ਵੱਖ ਸਰੋਕਾਰਾਂ ‘ਤੇ ਹੋਈ ਚਰਚਾ

punjabusernewssite

ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੋਸਾਇਟੀ ਵੱਲੋਂ 2 ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ

punjabusernewssite

’ਮੈਂ ਪੰਜਾਬੀ, ਬੋਲੀ ਪੰਜਾਬੀ’ 21 ਰੋਜ਼ਾ ਮੁਹਿੰਮ ਦੇ 16ਵੇਂ ਦਿਨ ਦੋ ਰੋਜ਼ਾ ਭਾਸ਼ਾ ਸੈਮੀਨਾਰ ਦੀ ਸ਼ੁਰੂਆਤ

punjabusernewssite