WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫਰੀਦਕੋਟ

ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਮਿਲਿਆ ਪੁਲਿਸ ਨੂੰ ਦੋ ਦਿਨ ਰਿਮਾਂਡ

ਫਰੀਦਕੋਟ, 10 ਫ਼ਰਵਰੀ :  ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਮੁੱਖ ਸਾਜਸ਼ਘਾੜੇ ਮੰਨੇ ਜਾਂਦੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਅੱਜ ਪੁਲਿਸ ਵਲੋ ਫ਼ਰੀਦਕੋਟ ਦੇ ਜੱਜ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਜਾਂਚ ਅਧਿਕਾਰੀਆਂ ਦੀ ਅਪੀਲ ‘ਤੇ ਅਦਾਲਤ ਨੇ ਉਸਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਹੁਣ ਇਸ ਮਾਮਲੇ ਵਿਸ਼ੇਸ਼ ਜਾਂਚ ਟੀਮ ਵੱਲੋਂ ਮੁਲਜ਼ਮ ਕੋਲੋਂ ਪੁਛਗਿੱਛ ਕੀਤੀ ਜਾਵੇਗੀ। ਭਲਕੇ ਵਿਸ਼ੇਸ਼ ਜਾਂਚ ਟੀਮ ਵੱਲੋਂ ਇਕ ਮੀਟਿੰਗ ਵੀ ਕੀਤੀ ਜਾ ਰਹੀ ਹੈ।ਦੱਸਣਾ ਬਣਦਾ ਹੈ ਕਿ ਕਥਿਤ ਦੋਸ਼ੀ ਨੂੰ ਬੀਤੇ ਕੱਲ ਡੀਐਸਪੀ ਡੀ ਸੰਜੀਵ ਮਿੱਤਲ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਹਰਿਆਣਾ ਦੇ ਗੁਰੂ ਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ।

ਅਨਾਜ ਟੈਂਡਰ ਘੁਟਾਲਾ, ਪੰਜ ਠੇਕੇਦਾਰਾਂ ਵਿਰੁਧ ਵਿਜੀਲੈਂਸ ਵੱਲੋਂ ਮਾਮਲਾ ਦਰਜ

ਗੌਰਤਲਬ ਹੈ ਕਿ ਪਿਛਲੇ ਕਈ ਸਾਲਾਂ ਤੋਂ ਭਗੋੜੇ ਚੱਲੇ ਆ ਰਹੇ ਡੇਰੇ ਦੀ ਕੋਰ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਦੀ ਗ੍ਰਿਫਤਾਰੀ ਨੂੰ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ।ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਤੋਂ ਪੁਛਗਿਛ ਬਾਅਦ ਹੀ ਇਸ ਕਾਂਡ ਦੇ ਮੁੱਖ ਸੂਤਰਧਾਰ ਤੱਕ ਪੁੱਜਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਉਪਰ ਉਂਗਲ ਉੱਠੀ ਸੀ। ਇਸ ਮਾਮਲੇ ਵਿਚ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿੰਨ੍ਹਾਂ ਵਿਚੋਂ ਕੁੱਝ ਇੱਕ ਦਾ ਜੇਲ੍ਹ ਅਤੇ ਉਨ੍ਹਾਂ ਦੇ ਘਰ ਕਤਲ ਵੀ ਕਰ ਦਿੱਤਾ ਗਿਆ।

 

Related posts

ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫਤਾਰ, ਸਿੱਟ ਦੀ ਅਹਿਮ ਮੀਟਿੰਗ ਭਲਕੇ

punjabusernewssite

ਡੇਰਾ ਪ੍ਰੇਮੀ ਕਤਲ ਕਾਂਡ: ਦੋ ਹੋਰ ਸੂਟਰਾਂ ਸਹਿਤ ਤਿੰਨ ਕਾਬੂ

punjabusernewssite

ਮਾਮਲਾ ਹਵਾਲਾਤੀ ਵਲੋਂ ਫ਼ਰੀਦਕੋਟ ਜੇਲ੍ਹ ‘ਚੋਂ ਵੀਡੀਓ ਵਾਈਰਲ ਕਰਨ ਦਾ, ਜੇਲ੍ਹ ਮੰਤਰੀ ਵਲੋਂ ਜੇਲ੍ਹ ਸੁਪਰਡੈਂਟ ਮੁਅੱਤਲ

punjabusernewssite