Guru Kashi University ਵੱਲੋਂ ਦੋ ਰੋਜ਼ਾ “ਟੈਲੇਂਟ ਹੰਟ”ਪ੍ਰੋਗਰਾਮ ਆਯੋਜਿਤ

0
72
+1

ਤਲਵੰਡੀ ਸਾਬੋ 28 ਸਤੰਬਰ : ਪ੍ਰੋ.(ਡਾ.) ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਦੀ ਪ੍ਰੇਰਣਾ ਸਦਕਾ ਵਿਦਿਆਰਥੀਆਂ ਅੰਦਰ ਛੁਪੀਆਂ ਹੋਈਆਂ ਸੂਖ਼ਮ ਕਲਾਵਾਂ ਨੂੰ ਮੰਚ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਵ ਪੱਖੀ ਵਿਕਾਸ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਤੇ ਸੱਭਿਆਚਾਰ ਮਾਮਲੇ ਵੱਲੋਂ ਡਾ. ਕੰਵਲਜੀਤ ਕੌਰ ਡੀਨ ਦੀ ਰਹਿ ਨੁਮਾਈ ਹੇਠ ਦੋ ਰੋਜ਼ਾ “ਟੈਲੇਂਟ ਹੰਟ”ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ‘ਵਰਸਿਟੀ ਦੀਆਂ 13 ਫੈਕਲਟੀਆਂ ਦੇ ਲਗਭਗ 300 ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜ਼ੋਹਰ ਵਿਖਾਏ ਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਲੋਕ ਸੰਗੀਤ, ਲੋਕ ਨਾਚ, ਗੀਤਾਂ ਅਤੇ ਅਦਾਕਾਰੀ ਦੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਨੁਕਤੇ ਸਾਂਝੇ ਕੀਤੇ ਗਏ।

Big News: ਪੰਚਾਇਤੀ ਚੋਣਾਂ ਦੌਰਾਨ ਰਾਜ ਚੋਣ ਕਮਿਸ਼ਨਰ ਨੇ DC ਬਦਲਿਆਂ

ਵਿਸ਼ੇਸ਼ ਮਹਿਮਾਨ ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਖੇਡਾਂ, ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਸੂਖ਼ਮ ਕਲਾਵਾਂ ਵਿਦਿਆਰਥੀਆਂ ਦੇ ਵਿਅਕਤੀਤੱਵ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ, ਉਨ੍ਹਾਂ ਕਿਹਾ ਕਿ ਇਹ ਕਲਾਵਾਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦੀਆਂ ਹਨ ਤੇ ਵਿਦਿਆਰਥੀਆਂ ਨੂੰ ਜਿੱਤ ਹਾਰ ਦੇ ਫਲਸਫੇ ਨੂੰ ਜ਼ਿੰਦਗੀ ਦਾ ਹਿੱਸਾ ਮੰਨ ਕੇ ਸਵੀਕਾਰਨ ਦਾ ਹੌਂਸਲਾ ਪੈਦਾ ਕਰਦੀਆਂ ਹਨ। ਆਯੋਜਕਾਂ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੂੰ ਇੱਕ-ਦੂਜੇ ਦੇ ਸੱਭਿਆਚਾਰ ਅਤੇ ਰੀਤੀ-ਰਿਵਾਜੇਂ ਨੂੰ ਜਾਣਨ ਦਾ ਮੌਕਾ ਪ੍ਰਦਾਨ ਕਰਦੇ ਹਨ।

ਬਠਿੰਡਾ ’ਚ ‘ਅਣਖ’ ਪਿੱਛੇ ਕ.ਤਲ, ਸਾਲੇ ਨੇ ਦੋਸਤਾਂ ਨਾਲ ਮਿਲਕੇ ਭਣੌਈਆਂ ਮਾ+ਰਿਆਂ

ਡਾ. ਕੌਰ ਨੇ ਦੱਸਿਆ ਕਿ ਕਲਾਕਾਰਾਂ ਨੂੰ ਕਲਾ ਦੀ ਬਰੀਕੀਆਂ ਤੇ ਤਕਨੀਕੀ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਵਰਸਿਟੀ ਪ੍ਰਬੰਧਕਾਂ ਵੱਲੋਂ ਵੱਖ-ਵੱਖ ਪ੍ਰਦੇਸ਼ਾਂ ਦੇ ਮਾਹਿਰਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਟਰੇਨਿੰਗ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਧੰਨਵਾਦੀ ਭਾਸ਼ਣ ਵਿੱਚ ਡਾ. ਜਸਵਿੰਦਰ ਸਿੰਘ, ਐਨ.ਐਸ.ਐਸ. ਕੁਆਰਡੀਨੇਟਰ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਪ੍ਰਦੇਸ਼ਾਂ ਦੀਆਂ ਸੱਭਿਆਚਾਰਕ ਵੰਨਗੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਕਲਾਕਾਰ ਭਵਿੱਖ ਵਿੱਚ ਇਲਾਕੇ ਅਤੇ ਵਰਸਿਟੀ ਦਾ ਨਾਮ ਰੌਸ਼ਨ ਕਰਨਗੇ।

 

+1

LEAVE A REPLY

Please enter your comment!
Please enter your name here