Thursday, May 21, 2026
spot_img
spot_img
spot_img

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Date:

spot_img

👉ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
👉ਅਗਲੇਰੀ ਜਾਂਚ ਜਾਰੀ ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ
Amritsar news:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Sri Muktsar Sahib Police ਦੀ ਵੱਡੀ ਕਾਰਵਾਈ:ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈੱਟਵਰਕ ਬੇਨਕਾਬ, 02 ਦੋਸ਼ੀ ਕਾਬੂ

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ।ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ।

ਇਹ ਵੀ ਪੜ੍ਹੋ  ਹੁਣ Punjab ਵੀ ਲਗਾਏਗਾ Himachal Pradesh ਦੇ ਵਹੀਕਲਾਂ ਉੱਪਰ Entry Tax

ਉਨ੍ਹਾਂ ਦੱਸਿਆ ਕਿ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...