ਪੰਜਾਬ ਵਿਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਹੋਈ ਮੌ+ਤ

Date:

spot_img

ਅਮਲੋਹ, 23 ਦਸੰਬਰ: ਬੀਤੇ ਕੱਲ ਫ਼ਤਿਹਗੜ੍ਹ ਸਾਹਿਬ ਦੇ ਅਮਲੋਹ-ਗੋਬਿੰਦਗੜ੍ਹ ਸੜਕ ’ਤੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਇੱਥੋਂ ਦੀ ਇੱਕ ਨਾਮਵਰ ਯੂਨੀਵਰਸਿਟੀ ਵਿਚ ਪੜ੍ਹਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮ੍ਰਿਤਕ ਵਿਦਿਅਰਥੀ ਮੋਟਰਸਾਈਕਲ ‘ਤੇ ਸਵਾਰ ਸਨ, ਜੋ ਕਿਸੇ ਗੋਬਿੰਦਗੜ੍ਹ ਆਏ ਸਨ ਤੇ ਘਟਨਾ ਸਮੇਂ ਅਮਲੋਹ ਵੱਲ ਵਾਪਸ ਜਾ ਰਹੇ ਸਨ। ਇਸ ਦੌਰਾਨ ਇੱਕ ਟਰਾਲੀ ਨੂੰ ਓਵਰਟੇਕ ਕਰਨ ਸਮੇਂ ਇੰਨ੍ਹਾਂ ਦਾ ਮੋਟਰਸਾਈਕਲ ਅੱਗਿਓ ਆ ਰਹੀ ਕਾਰ ਦੇ ਕਾਰਨ ਟਕਰਾਅ ਗਿਆ।

ਇਹ ਵੀ ਪੜ੍ਹੋ ਮੁਹਾਲੀ ਇਮਰਾਤ ਡਿੱਗਣ ਦਾ ਮਾਮਲਾ: ਮਾਲਕਾਂ ਸਹਿਤ ਠੇਕੇਦਾਰ ਨੂੰ ਵੀ ਪੁਲਿਸ ਨੇ ਕੀਤਾ ਗ੍ਰਿਫਤਾਰ

ਇਹ ਟੱਕਰ ਇੰਨੀਂ ਭਿਆਨਕ ਦੱਸੀ ਜਾ ਰਹੀ ਹੈ ਕਿ ਮੌਕੇ ‘ਤੇ ਹੀ ਦੋਨਾਂ ਨੌਜਵਾਨਾਂ ਦੀ ਮੌਤ ਹੋ ਗਈ। ਇਸਤੋਂ ਇਲਾਵਾ ਮੋਟਰਸਾਈਕਲ ਬੁਰੀ ਤਰ੍ਹਾਂ ਤਬਾਹ ਹੋ ਗਿਆ ਜਦ ਕਿ ਕਾਰ ਦਾ ਮੂਹਰਲਾ ਹਿੱਸਾ ਵੀ ਖ਼ਤਮ ਹੋ ਗਿਆ। ਮ੍ਰਿਤਕ ਵਿਦਿਆਰਥੀ, ਜੋਕਿ ਦੇਸ ਭਗਤ ਯੂਨੀਵਰਸਿਟੀ ਵਿਚ ਕਾਨੂੰਨ ਅਤੇ ਫ਼ਿਜਿਓਥਰੇਪੀ ਦੀ ਪੜ੍ਹਾਈ ਕਰ ਰਹੇ ਸਨ, ਜਿੰਮਾਬਵੇ ਦੇ ਰਹਿਣ ਵਾਲੇ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...