ਜਲੰਧਰ, 21 ਜਨਵਰੀ: ਜਲੰਧਰ ਪੁਲਿਸ ਵੱਲੋਂ ਅੱਜ ਸਵੇਰ ਹੋਏ ਇੱਕ ਪੁਲਿਸ ਮੁਕਾਬਲੇ ਤੋਂ ਬਾਅਦ ਲੋਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦੀ ਸੂਚਨਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਫਰੌਤੀ ਅਤੇ ਕਤਲ ਆਦਿ ਦੇ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਦੇ ਦੱਸੇ ਜਾ ਰਹੇ ਹਨ। ਮੀਡੀਆ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਜਲੰਧਰ ਪੁਲਿਸ ਦੇ ਕਮਿਸ਼ਨਰ ਸਵੱਪਨ ਸ਼ਰਮਾ ਨੇ ਦੱਸਿਆ ਕਿ ਇੱਕ ਖੁਫੀਆ ਸੂਚਨਾ ਤੋਂ ਬਾਅਦ ਇਹ ਆਪਰੇਸ਼ਨ ਕੀਤਾ ਗਿਆ ਹੈ।
ਬਲੋਗਰ ਭਾਨਾ ਸਿੱਧੂ ਫਰੌਤੀ ਦੇ ਕੇਸ ਵਿੱਚ ਗ੍ਰਿਫਤਾਰ
ਜਿਸ ਦੇ ਵਿੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਜਲੰਧਰ ਦੇ ਨਕੋਦਰ ਰੋਡ ਸਥਿਤ ਇੱਕ ਇਲਾਕੇ ਦੇ ਵਿੱਚ ਘੁੰਮ ਰਹੀ ਆਈ20 ਕਾਰ ਨੂੰ ਘੇਰ ਕੇ ਇਸ ਦੇ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਇਹਨਾਂ ਨੌਜਵਾਨਾਂ ਨੇ ਪੁਲਿਸ ‘ਤੇ ਫਾਇਰ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਜਵਾਬੀ ਗੋਲੀਬਾਰੀ ਦੇ ਵਿੱਚ ਇਹਨਾਂ ਨੌਜਵਾਨਾਂ ਦੇ ਜਖਮੀ ਹੋਣ ਦੀ ਵੀ ਸੂਚਨਾ ਹੈ। ਪਤਾ ਲੱਗਿਆ ਹੈ ਕਿ ਨਿਤਿਨ ਅਤੇ ਆਸ਼ੀਸ਼ ਨਾਂ ਦੇ ਇਹ ਗੁਰਗੇ ਲੋਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਇੱਕ ਲੱਕੀ ਨਾਂ ਦੇ ਨੌਜਵਾਨ ਦੀਆਂ ਹਦਾਇਤਾਂ ਉੱਪਰ ਫਰੌਤੀ ਅਤੇ ਹੋਰ ਕਾਰਵਾਈਆਂ ਕਰਦੇ ਸਨ। ਇਹਨਾਂ ਉੱਪਰ ਕਈ ਮੁਕਦਮੇ ਦਰਜ ਹਨ। ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ
Share the post "ਜਲੰਧਰ ‘ਚ ਪੁਲਿਸ ਮੁਕਾਬਲੇ ਤੋਂ ਬਾਅਦ ਲੋਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਕਾਬੂ"