spot_img
spot_img

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

Date:

spot_img

👉ਆਫ਼ਸ਼ੋਰ ਖਾਤਿਆਂ ਰਾਹੀਂ ਕੇ.ਜੈਡ.ਐਫ. ਦੇ ਕਾਰਕੁੰਨਾਂ ਨੂੰ ਫੰਡਿੰਗ ਉਪਲਬਧ ਕਰਾਉਣ ਵਿੱਚ ਮਦਦ ਕਰ ਰਹੇ ਸਨ ਡਿਪੋਰਟ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
👉ਪੰਜਾਬ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਦਿੱਲੀ ਵਿੱਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਕਾਬੂ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦਸਿਆ ਕਿ ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ।ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉ਰਾਹਤ ਭਰੀ ਖ਼ਬਰ; ਬਠਿੰਡਾ-ਮਾਨਸਾ ਅੰਡਰ ਬ੍ਰਿਜ ‘ਤੇ ਸੈੱਡ ਪਾਉਣ ਦਾ ਕੰਮ ਹੋਇਆ ਸ਼ੁਰੂ

ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ਮਲੇਸ਼ੀਆ-ਅਧਾਰਤ ਕਾਰਕੁੰਨ ਹਨ,’’। ਇਹ ਕਾਰਵਾਈ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਲਾਈਨ ’ਤੇ ਆਈ.ਈ.ਡੀ. ਧਮਾਕੇ ਅਤੇ 27 ਅਪ੍ਰੈਲ, 2026 ਨੂੰ ਪਟਿਆਲਾ ਦੇ ਸ਼ੰਭੂ ਵਿਖੇ ਇਸੇ ਰੇਲਵੇ ਲਾਈਨ ’ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ, ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਲਈ ਜ਼ਿੰਮੇਵਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ 👉ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਲਾਂਚਰ, 2.296 ਕਿਲੋਗ੍ਰਾਮ ਵਜ਼ਨ ਦਾ ਇੱਕ ਮਟੈਲਿਕ ਆਈਈਡੀ ਸਮੇਤ ਡੈਟੋਨੇਟਰ ਅਤੇ ਬੈਟਰੀ, 1.456 ਕਿਲੋਗ੍ਰਾਮ ਵਜ਼ਨ ਦੇ ਆਰਡੀਐਕਸ ਦੇ ਦੋ ਪੈਕੇਟ, ਦੋ ਹੈਂਡ ਗ੍ਰਨੇਡ, ਛੇ ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵਿੱਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿੱਚ ਕੇ.ਜੈਡ.ਐਫ਼ ਦੇ ਕਾਰਕੁੰਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿੱਚ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਸਨ।

ਇਹ ਵੀ ਪੜ੍ਹੋ 👉AAP ਵਫ਼ਦ ਨੇ DGP ਨਾਲ ਕੀਤੀ ਮੁਲਾਕਾਤ, ਪੰਜਾਬ ਦੇ CM ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅਧੀਨ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਹੁਣ ਹਰ ਮੋੜ ‘ਤੇ ਦਿਖਾਈ ਦੇਵੇਗੀ Police; PCR ਦੀ ਨਫ਼ਰੀ ਵਧਾਈ

Bathinda News: Bathinda 'ਚ ਹਰ ਮੋੜ ਅਤੇ ਗਲੀ ਵਿਚ...

Bathinda Police ‘ਚ SHOs ਦੇ ਮੁੜ ਹੋਏ ਦੇ ਤਬਾਦਲੇ, ਦੇਖੋ List

Bathinda News: Bathinda Police 'ਚ SHOs ਦੇ ਤਬਾਦਲੇ ਹੋਏ...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

👉ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ...