ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ

Date:

spot_img

ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ।

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ ’ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ।

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

ਇਸ ਮੌਕੇ ਲਾਲ ਚੰਦ ਕਟਾਰੂਚੱਕ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ ’ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਖਰਚਾ) ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...