👉ਗ੍ਰਿਫ਼ਤਾਰ ਮੁਲਜ਼ਮਾਂ ਨੂੰ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ ‘ਤੇ ਹਮਲਾ ਕਰਨ ਦਾ ਸੌਂਪਿਆ ਗਿਆ ਸੀ ਕੰਮ: ਡੀ.ਜੀ.ਪੀ. ਗੌਰਵ ਯਾਦਵ
Jalandhar/Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਬੈਠੇ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐੱਸ.ਆਈ. ਦੀ ਸ਼ਹਿ ਪ੍ਰਾਪਤ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਸ਼ਹੀਦ ਭਗਤ ਸਿੰਘ (ਐੱਸ.ਬੀ.ਐੱਸ.) ਨਗਰ ਤੋਂ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-ਪੀ ਹੈਂਡ ਗ੍ਰਨੇਡ, ਦੋ ਮੈਗਜ਼ੀਨਾਂ ਸਮੇਤ ਦੋ 9 ਐੱਮ.ਐੱਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਿਸ ਨਾਲ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਨੇਸ਼ ਕੁਮਾਰ ਉਰਫ਼ ਸੌਰਵ ਅਤੇ ਮੈਰੀ ਮਹਾਜਨ ਵਜੋਂ ਹੋਈ ਹੈ, ਜੋ ਦੋਵੇਂ ਐੱਸ.ਬੀ.ਐੱਸ. ਨਗਰ ਦੇ ਪਿੰਡ ਭਾਰੋ ਮਜਾਰਾ ਦੇ ਰਹਿਣ ਵਾਲੇ ਹਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਵਿਦੇਸ਼ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਐੱਸ.ਬੀ.ਐੱਸ. ਨਗਰ ਦੇ ਬਹਿਰਾਮ ਨੇੜਲੇ ਇਲਾਕੇ ਤੋਂ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇਹ ਖੇਪ ਪ੍ਰਾਪਤ ਕੀਤੀ ਸੀ।
ਇਹ ਵੀ ਪੜ੍ਹੋ 👉Punjab ‘ਚ ਭਿਆਨਕ ਹਾਦਸਾ; ਟਰੱਕ ਤੇ ਆਟੋ ਦੀ ਟੱਕਰ ‘ਚ ਤਿੰਨ ਦੀ ਮੌ/ਤ, ਕਈ ਜਖ਼ਮੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਕੁਨਾਂ ਨੂੰ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਮਕਸਦ ਨਾਲ ਖਿੱਤੇ ਵਿੱਚ ਕਿਸੇ ਸੁਰੱਖਿਆ ਅਦਾਰੇ ਜਾਂ ਜਨਤਕ ਥਾਂ ‘ਤੇ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪਰ ਪੁਲਿਸ ਦੀ ਸਮੇਂ ਸਿਰ ਅਤੇ ਤਾਲਮੇਲ ਵਾਲੀ ਕਾਰਵਾਈ ਸਦਕਾ ਇਸ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ, ਜਿਸ ਨਾਲ ਕਈ ਬੇਗੁਨਾਹਾਂ ਦੀ ਜਾਨ ਬਚ ਗਈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਖ਼ਤਾ ਖ਼ੁਫ਼ੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਜੁਆਇੰਟ ਪੁਲਿਸ ਟੀਮਾਂ ਨੇ ਐੱਸ.ਬੀ.ਐੱਸ. ਨਗਰ ਦੇ ਪਿੰਡ ਚੱਕ ਮਾਈ ਦਾਸ ਗੇਟ ਨੇੜੇ ਬਹਿਰਾਮ-ਫਗਵਾੜਾ ਰੋਡ ਤੋਂ ਦੋਵਾਂ ਮੁੱਖ ਕਾਰਕੁਨਾਂ ਨੂੰ ਘੇਰ ਕੇ ਕਾਬੂ ਕਰ ਲਿਆ।ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




