Saturday, April 18, 2026
spot_img
spot_img

ਲੱਖਾਂ ਰੁਪਏ ਦਾ ਗਬਨ ਦੇ ਦੋਸ਼ਾਂ ਹੇਠ ਦੋ ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫਤਾਰ

Date:

spot_img

ਸੰਗਰੂਰ, 4 ਜਨਵਰੀ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।

‘ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ’ ਉਪਰ ਮੁੱਖ ਮੰਤਰੀ ਨੇ ਕਸਿਆ ਤੰਜ਼

ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ

ਇੰਨਾਂ ਦੋਹਾਂ ਮੁਲਜਮਾਂ ਖ਼?ਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ 224 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ...

ਛੱਪੜ ‘ਚ ਡੁੱਬਣ ਕਾਰਨ ਭੂਆ-ਭਤੀਜ਼ੇ ਦੀ ਮੌ/ਤ, ਪੁੱਤਰ ਦੀ ਹਾਲਾਤ ਗੰਭੀਰ

Sri Fatehgaeh Sahib News: ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹਿਰ...