Friday, April 17, 2026
spot_img
spot_img

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ’ਅਭੈ’ ਤੇ ’ਆਰਿਅਨ’

Date:

spot_img

👉ਵੈਟਰਨਰੀ ਹਸਪਤਾਲ ਦਾ ਨਵੀਨੀਕਰਨ ਸਮੇਤ ਹੋਰ ਪ੍ਰੋਜੈਕਟਾਂ ਦਾ ਉਦਘਾਟਨ
Chandigarh News: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ ਅਕਤੂਬਰ 31, 2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿੰਨ੍ਹਾ ਵਿੱਚ ਇੱਕ ਚਿੱਟਾ ਅਤੇ ਇੱਕ ਪੀਲਾ ਸੀ, ਦਾ ਜਨਮ ਹੋਇਆ।

ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ

ਮੰਤਰੀ ਨੇ ਦੱਸਿਆ ਕਿ ਇਹ ਦੋਵੇ ਬੱਚੇ ਤੰਦਰੁਸਤ ਹਨ ਅਤੇ ਇਹਨਾਂ ਨੂੰ ਇੱਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ ਲਈ ਪਿੰਜਰੇ (ਐਨਕਲੋਜ਼ਰ) ਵਿੱਚ ਛੱਡਿਆ ਜਾਵੇਗਾ। ਇਸ ਤੋਂ ਇਲਾਵਾ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿਖੇ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੇ ਫੰਡਾਂ ਵਿੱਚੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਵਿੱਚੋਂ ਹੇਠ ਲਿਖੇ ਕੰਮ ਪੂਰੇ ਹੋਣ ਉਪਰੰਤ ਉਦਘਾਟਨ ਕੀਤਾ। ਇਨ੍ਹਾਂ ਵਿੱਚ ਵੈਟਰਨਰੀ ਹਸਪਤਾਲ ਦੇ ਪੁਰਾਣੇ ਪ੍ਰਸ਼ਾਸਨਿਕ ਬਲਾਕ ਦਾ ਨਵੀਨੀਕਰਨ ਹੋਣ ਉਪਰੰਤ ਉਦਘਾਟਨ ਸ਼ਾਮਿਲ ਸੀ। ਇਸ ਵਿੱਚ ਇੱਕ ਸੀਨੀਅਰ ਵੈਟਰਨਰੀ ਅਫਸਰ ਦਾ ਦਫਤਰ, ਵੈਟਰਨਰੀ ਇੰਸਪੈਕਟਰ ਦਾ ਦਫਤਰ, ਵੈਟਰਨਰੀ ਸਟਾਫ ਦਾ ਕਮਰਾ, ਲੈਬੋਰੇਟਰੀ-1 ਅਤੇ ਲੈਬੋਰੇਟਰੀ-2, ਡਿਸਪੈਂਸਰੀ, ਰਿਸਰਚ ਰੂਮ, ਪੈਂਟਰੀ ਅਤੇ ਦੋ ਵਾਸ਼ਰੂਮ ਸਾਮਿਲ ਹਨ।

ਇਹ ਵੀ ਪੜ੍ਹੋ ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ:ਮੁੱਖ ਮੰਤਰੀ

ਇਸ ਤੋਂ ਇਲਾਵਾ 3500 ਵਰਗਮੀਟਰ ਸਰਵਿਸ ਸਰਕੂਲੇਸ਼ਨ ਪਾਥ ਦਾ ਕੰਮ ਪੂਰਾ ਹੋਣ ਉਪਰੰਤ ਸਰਵਿਸ ਪਾਥ ਨੂੰ ਸਟਾਫ ਦੇ ਆਉਣ ਜਾਣ ਲਈ, ਫੀਡ ਫੋਡਰ ਦੇ ਵਾਹਨ ਅਤੇ ਬੈਸਟ ਐਨੀਮਲ ਮੈਨੇਜਮੈਂਟ ਪ੍ਰੈਕਟਿਸ ਲਾਗੂ ਕਰਨ ਵਾਸਤੇ ਸਰਵਿਸ ਪਾਥ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ। ਇਸ ਨਾਲ ਜਾਨਵਰਾਂ ਜਾਂ ਆਮ ਜਨਤਾ ਨੂੰ ਬਿਨਾਂ ਔਕੜ ਤੋਂ ਜਾਨਵਰਾਂ ਦੇ ਘਰਾਂ ਵਿੱਚ ਫੀਡ/ਚਾਰਾ ਆਦਿ ਦੀ ਸਪਲਾਈ ਕੀਤੀ ਜਾ ਸਕੇਗੀ। ਇਹ ਇੱਕ ਆਧੁਨਿਕ ਚਿੜੀਆਘਰ ਦੀ ਨਿਸ਼ਾਨੀ ਹੈ। ਇਸਤੋਂ ਇਲਾਵਾ ਮੰਤਰੀ ਵੱਲੋਂ ਪਾਰਕਿੰਗ ਸਟੈਂਡ ਫਾਰ ਵਾਈਲਡਲਾਈਫ ਸਫਾਰੀ ਬੱਸਾਂ, ਵਿਜੀਟਰ ਸ਼ੈਲਟਰ ਨੇੜੇ ਲਾਇਨ ਸਫਾਰੀ ਕੰਟੀਨ ਅਤੇ ਸ਼ੈਲੋਲੇਕ ਕੰਟੀਨ, ਮਗਰਮੱਛ ਇਨਕਲੋਜਰ, ਪਾਰਕਿੰਗ ਸਟੈਂਡ ਫਾਰ ਬੈਟਰੀ ਓਪਰੇਟਡ ਵਹੀਕਲ (ਬੀ.ਓ.ਟੀ.) ਅਤੇ ਫੀਡਿੰਗ ਪਲੇਟਫਾਰਮ ਫਾਰ ਅੰਗੂਲੇਟਸ ਇਨ ਡੀਅਰ ਸਫਾਰੀ ਆਦਿ ਕੰਮਾਂਦਾ ਨਿਰੀਖਣ ਵੀ ਕੀਤਾ ਗਿਆ।ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨੀਰਜ ਕੁਮਾਰ, ਮੁੱਖ ਵਣਪਾਲ ਜੰਗਲਾਤ (ਜੰਗਲੀ ਜੀਵ) ਸਾਗਰ ਸੇਤੀਆ ਆਦਿ ਵੀ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...