ਉਗਰਾਹਾ ਕਿਸਾਨ ਜਥੈਬੰਦੀ ਨੇ ਬਠਿੰਡਾ ਸ਼ਹਿਰ ਦੀਆਂ ਸੜਕਾਂ ‘ਤੇ ਕੀਤੀ ਟਰੈਕਟਰ ਪਰੇਡ

0
7
ਬਠਿੰਡਾ ਦੇ ਵਿਚ ਗਣਤੰਤਰਾ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੇ ਟਰੈਕਟਰ ਮਾਰਚ ਦੀਆਂ ਝਲਕੀਆਂ
36 Views

ਬਠਿੰਡਾ,26 ਜਨਵਰੀ : ਅੱਜ ਕੌਮੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਟਰੈਕਟਰਾਂ ਨਾਲ ਪਰੇਡ ਕਰਨ ਦਾ ਸੱਦੇ ਤਹਿਤ ਦੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸੜਕਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰਾਂ ਨਾਲ ਪਰੇਡ ਕੀਤੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਨੇ ਦਿੱਲੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਇਹ ਮੰਗਾਂ ਮੰਨੀਆਂ ਸਨ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇਗੀ , ਲਖੀਮਪੁਰ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਤੇ ਪਰਚਾ ਦਰਜ਼ ਕਰ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ

ਠੇਕਾ ਮੁਲਾਜ਼ਮਾਂ ਵੱਲੋੰ ’ਗਣਤੰਤਰ ਦਿਵਸ’ ਮੌਕੇ ਨਿੱਜੀਕਰਨ ਦੇ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ

ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕੀਤੇ ਜਾਣਗੇ, ਦਿੱਲੀ ਅੰਦੋਲਨ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਤੁਰੰਤ ਦਿੱਤੀ ਜਾਵੇਗੀ, ਬਿਜਲੀ ਬਿੱਲ 2020 ਰੱਦ ਕੀਤਾ ਜਾਵੇਗੀ ਅਤੇ ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇਗਾ, ਇਸ ਨਾਲ ਹੋਰ ਜੁੜੀਆਂ ਮੰਗਾਂ ਹਨ ਕਿ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ,ਸਮੂਹ ਕਿਸਾਨਾਂ ਮਜ਼ਦੂਰਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ , ਨਿਊਜਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ 26 ਜਨਵਰੀ ਦੀ ਪਰੇਡ ਦਿੱਲੀ ਮੋਰਚੇ ਦੌਰਾਨ 26 ਜਨਵਰੀ 2020 ਦੇ ਇਤਿਹਾਸਿਕ ਪਰੇਡ ਦੇ ਸਨਮੁਖ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਸਨਅਤੀ ਕਾਮਿਆਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਰਾਜ ਜਾ ਰਹੀ ਹੈ

CM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾ

ਜਿਸ ਦੀ ਤਿਆਰੀ ਲਈ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਉਹਨਾਂ ਦੀ ਡੱਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 6 ਫਰਵਰੀ ਤੋਂ 10 ਫਰਵਰੀ ਤੱਕ ਡੀਸੀ ਦਫਤਰ ਅੱਗੇ ਲੱਗਣ ਵਾਲੇ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।ਇਸ ਮੌਕੇ ਮਾਲਣ ਕੌਰ ਕੋਠਾ ਗੁਰੂ,ਕਰਮਜੀਤ ਕੌਰ ਲਹਿਰਾ ਖਾਨਾ, ਜਸਵੀਰ ਸਿੰਘ ਬੁਰਜ ਸੇਮਾ,ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਬਲਦੇਵ ਸਿੰਘ ਚੌਕੇ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ ,ਗੁਰਪਾਲ ਸਿੰਘ ਦਿਉਣ ,ਅਜੇਪਾਲ ਸਿੰਘ ਘੁੱਦਾ ,ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ, ਸੰਤੋਖ ਸਿੰਘ ,ਬੂਟਾ ਸਿੰਘ ਬੱਲੋ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਵੀ ਸਾਮਲ ਸਨ।

 

LEAVE A REPLY

Please enter your comment!
Please enter your name here