ਬਠਿੰਡਾ ,22 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂਆਂ ਵੱਲੋਂ ਸਥਾਨਕ ਇੱਕ ਕਲੱਬ ਵਿਖੇ ਖੇਤੀਬਾੜੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨਾਲ ਕਿਸਾਨੀ ਮੁੱਦਿਆਂ ’ਤੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਰੋਸ਼ ਜਤਾਇਆ ਕਿ ਉਨ੍ਹਾਂ ਨਾਲ ਇਸਤੋਂ ਪਹਿਲਾਂ ਚਾਰ ਮੀਟਿੰਗਾਂ ਕਰਨ ਦੇ ਬਾਵਜੂਦ ਹਾਲੇ ਤੱਕ ਕਿਸੇ ਮਸਲੇ ਦਾ ਹੱਲ ਨਹੀਂ ਹੋਇਆ।
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਹਰਸਿਮਰਤ ਕੌਰ ਲੜਣਗੇ ਚੋਣ
ਮੀਟਿੰਗ ਵਿੱਚ ਸ਼ਾਮਿਲ ਕਿਸਾਨ ਆਗੂਆਂ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ ਅਤੇ ਜਸਵੀਰ ਸਿੰਘ ਬੁਰਜ ਸੇਮਾ ਨੇ ਇਸ ਮੌਕੇ ਖੇਤੀਬਾੜੀ ਮੰਤਰੀ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਇੱਕ ਹਫ਼ਤੇ ਵਿਚ ਹੱਲ ਨਹੀਂ ਨਿਕਲਦਾ ਤਾਂ ਸੂਬਾ ਕਮੇਟੀ ਦੇ ਸਹਿਯੋਗ ਨਾਲ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਜਿਸਦੇ ਤਹਿਤ ਆਮ ਆਦਮੀ ਪਾਰਟੀ ਪਿੰਡਾਂ ਵਿੱਚ ਕਿਸਾਨਾਂ ਦੇ ਰੋਹ ਦਾ ਸੇਕ ਝੱਲਣ ਲਈ ਤਿਆਰ ਰਹੇ।
ਦਸਣਾ ਬਣਦਾ ਹੈ ਕਿ ਜ਼ਿਲ੍ਹੇ ਨਾਲ ਸਬੰਧਤ ਕੁੱਝ ਕਿਸਾਨ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਲੰਘੀ ਚਾਰ ਅਪ੍ਰੈਲ ਤੋਂ ਬਠਿੰਡਾ ਡੀਸੀ ਦਫਤਰ ਅੱਗੇ ਮੋਰਚਾ ਜਾਰੀ ਹੈ। ਕਿਸਾਨ ਆਗੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ ਪਰ ਸਰਕਾਰ ਵੱਲੋਂ ਵਧੇਰੇ ਨਮੀਂ ਦਾ ਬੇਲੋੜਾ ਬਹਾਨਾ ਘੜ ਕੇ ਕਿਸਾਨਾਂ ਦੀ ਕਣਕ ਦੀ ਖਰੀਦ ਨਾ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ।
Share the post "ਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾ ਜਥੇਬੰਦੀ ਦੇ ਆਗੂਆਂ ਨੇ ਕੀਤੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ"