ਕਿਸਾਨਾਂ ਦੀ ਗ੍ਰਿਫਤਾਰੀ ਵਿਰੁਧ ਉਗਰਾਹਾ ਜਥੇਬੰਦੀਆਂ ਨੇ ਵਿਧਾਇਕ ਦੇ ਘਰ ਅੱਗੇ ਲਗਾਇਆ ਧਰਨਾ

0
82
+2

Bathinda News:ਜ਼ਿਲ੍ਹੇ ਦੇ ਪਿੰਡ ਚਾਉਕੇ ਵਿਖੇ ਆਦਰਸ ਸਕੂਲ ਦੀ ਮੈਨੇਜਮੈਂਟ ਵਿਰੁਧ ਸਕੂਲ ਫੰਡਾਂ ’ਚ ਕਥਿਤ ਗਬਨ ਕਰਨ ਅਤੇ ਕੱਢੇ ਅਧਿਆਪਕਾਂ ਦੀ ਬਹਾਲੀ ਲਈ ਚੱਲ ਰਹੇ ਸ਼ਾਂਤਮਈ ਧਰਨੇ ਨੂੰ ਜਬਰੀ ਖਦੇੜਣ ਦੇ ਵਿਰੁਧ ਅੱਜ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਝੰਡੇ ਹੇਠ ਵੱਖ ਵੱਖ ਜਥੈਬੰਦੀਆਂ ਵੱਲੋਂ ਹਲਕਾ ਮੋੜ ਦੇ ਵਿਧਾਇਕ ਸੁਖਬੀਰ ਸਿੰਘ ਦੇ ਜੱਦੀ ਪਿੰਡ ਮਾਈਸਰਖਾਨਾ ਵਿਖੇ ਧਰਨਾ ਦਿੱਤਾ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਦਰਸ ਸਕੂਲ ਦੇ ਅਧਿਆਪਕ ਬਲਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲਾ ਪ੍ਰਧਾਨ ਪੁਰਸ਼ੋਤਮ ਮਹਿਰਾਜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲਾ,

ਇਹ ਵੀ ਪੜ੍ਹੋ  Big News; ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ

ਡੀ ਟੀ ਐਫ ਦੇ ਆਗੂ ਨਵਚਰਨ ਕੌਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਰਿਸ਼ਟਾਚਾਰ ਖਤਮ ਕਰਨ ਦਾ ਨਾਅਰਾ ਦੇ ਕੇ ਪੰਜਾਬ ਦੀ ਗੱਦੀ ’ਤੇ ਬਿਰਾਜਮਾਨ ਹੋਈ ਆਪ ਸਰਕਾਰ ਉਕਤ ਸਕੂਲ ਦੀ ਮੈਨੇਜਮੈਂਟ ਵੱਲੋਂ ਕੀਤੇ ਜਾ ਰਹੇ ਕਥਿਤ ਭਰਿਸ਼ਟਾਚਾਰ ਨੂੰ ਅਣਗੋਲਿਆਂ ਕਰਕੇ ਇਸ ਵਿਰੁਧ ਅਵਾਜ਼ ਚੁੱਕਣ ਵਾਲਿਆਂ ਨੂੰ ‘ਕੁਚਲ’ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਿੱਖਿਆ ਕ੍ਰਾਂਤੀ ਦੇ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਉੱਚਾ ਚੱਕਣ ਦੇ ਦਾਅਵੇ ਕਰ ਰਿਹਾ ਹੈ ਅਤੇ ਦੂਜੇ ਪਾਸੇ ਇਹਨਾਂ ਸਕੂਲਾਂ ਨੂੰ ਸਰਕਾਰੀ ਕਰਨ ਦੀ ਥਾਂ ’ਤੇ ਵਿਦਿਆਰਥੀਆਂ ਅਤੇ ਸਕੂਲ ਦੇ ਹੋਰ ਸਟਾਫ ਨਾਲ ਦਾ ਸ਼ੋਸ਼ਣ ਕਰਨ ਵਾਲੀ ਮੈਨੇਜਮੈਂਟ ਦੀ ਪੱਖ ਵਿੱਚ ਭੁਗਤ ਰਹੇ ਹਨ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਸਕੂਲ ਦੀ ਮੈਨੇਜਮੈਂਟ ਨੂੰ ਚੱਲਦਾ ਕੀਤਾ ਜਾਵੇ ਅਤੇ ਉਹਨਾਂ ਖਿਲਾਫ ਭਰਿਸ਼ਟਾਚਾਰ ਦੀ ਬਣਦੀ ਕਾਰਵਾਈ ਕੀਤੀ ਜਾਵੇ, ਇਸ ਸਕੂਲ ਦਾ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਚਲਾਇਆ ਜਾਵੇ,

ਇਹ ਵੀ ਪੜ੍ਹੋ  Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ

ਸਕੂਲ ਦੇ ਪੁਰਾਣੇ ਸਟਾਫ ਨੂੰ ਬਹਾਲ ਕਰਕੇ ਉਹਨਾਂ ਦੀ ਬਣਦੀ ਤਨਖਾਹ ਦਿੱਤੀ ਜਾਵੇ, ਸਾਰੇ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ , ਪੀਣ ਵਾਲਾ ਪਾਣੀ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣ, ਜੇਲਾਂ ਵਿੱਚ ਬੰਦ ਕੀਤੇ ਮੁਲਾਜ਼ਮ, ਕਿਸਾਨ ਅਤੇ ਇੱਕ ਸਾਲ ਦੇ ਬੱਚੇ ਸਮੇਤ ਔਰਤਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਅਤੇ ਜਬਤ ਕੀਤਾ ਸਮਾਨ ਵਾਪਸ ਦਿੱਤਾ ਜਾਵੇ। ਅੱਜ ਦੇ ਧਰਨੇ ਨੂੰ ਡੀਟੀਐਫ ਦੇ ਆਗੂ ਰੇਸ਼ਮ ਸਿੰਘ ਖੇਮੂਆਣਾ, ਮਜਦੂਰ ਮੁਕਤੀ ਮੋਰਚਾ ਦੇ ਆਗੂ ਪ੍ਰਿਤਪਾਲ ਸਿੰਘ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਧੌਲਾ,ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ, ਗੁਰਵਿੰਦਰ ਸਿੰਘ ਪੰਨੂ, ਪੰਜਾਬ ਸਟੂਡੈਂਟਸ ਸਹੀਦ ਰੰਧਾਵਾ ਦੇ ਆਗੂ ਬਿੰਦਰ ਸਿੰਘ ਬਠਿੰਡਾ, ਡੀਟੀਐਫ ਦੇ ਆਗੂ ਜਗਪਾਲ ਸਿੰਘ ਬੰਗੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਬੱਗੀ, ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here