Jalandhar News : ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

Date:

spot_img

Jalandhar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ 👉 Chandigarh News : AAP ਨੂੰ ਮਿਲੀ ਕਾਨੂੰਨੀ ਤਾਕਤ, ਘੁੰਮਣ ਬ੍ਰਦਰਜ਼ AAP ਵਿੱਚ ਸ਼ਾਮਲ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ ‘ਤੇ ਰਣਨੀਤਕ ਤੌਰ ‘ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, “ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।”ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ 👉 Bathinda News: ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤੀਆਂ ਤਿਆਰੀਆਂ ਸ਼ੁਰੂ, ਹੋਈ ਮੀਟਿੰਗ

ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ ‘ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ ‘ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ ‘ਤੇ ਲਈ ਸੀ।ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ‘ਫੌਜੀ’ ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ।ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ।ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਰਾਹਤ ਭਰੀ ਖ਼ਬਰ; ਬਠਿੰਡਾ-ਮਾਨਸਾ ਅੰਡਰ ਬ੍ਰਿਜ ‘ਤੇ ਸੈੱਡ ਪਾਉਣ ਦਾ ਕੰਮ ਹੋਇਆ ਸ਼ੁਰੂ

Bathinda News: ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਮੌਸਮਾਂ ਵਿਚ...

Bathinda ਦੀ ਨਾਮੀਂ ਸ਼ਰਾਬ ਫੈਕਟਰੀ ਦੇ ਈਥੋਨਲ ਪਲਾਂਟ ‘ਚ ਲੱਗੀ ਅੱ*ਗ

Bathinda News: ਸ਼ੁੱਕਰਵਾਰ ਸਵੇਰ ਬਠਿੰਡਾ ਦੀ ਸੰਗਤ ਰੋਡ 'ਤੇ...

Chadigarh Murder Case; ਮੁੱਖ ਮਾਸਟਰਮਾਈਂਡ ਵੀ ਪੁਲਿਸ ਹਿਰਾਸਤ ‘ਚ !

Chadigarh News: 13 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11...