ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

Date:

spot_img
ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਾਰਚ 2023 ਦੇ 2975 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
spot_img
spot_img

Share post:

Popular

More like this
Related

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...