ਨਸ਼ਾ ਤਸਕਰੀ ਦੇ ਅਰੋਪਾਂ ਹੇਠ ਬਠਿੰਡਾ ਜੇਲ੍ਹ ’ਚ ਬੰਦ ਹਵਾਲਾਤੀ ਦੀ ਹੋਈ ਮੌਤ, ਜਾਂਚ ਜਾਰੀ

Date:

spot_img

ਬਠਿੰਡਾ, 2 ਫ਼ਰਵਰੀ (ਅਸ਼ੀਸ਼ ਮਿੱਤਲ): ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇੱਕ ਨੌਜਵਾਨ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕ ਹਵਾਲਾਤੀ  29 ਜਨਵਰੀ ਨੂੰ ਇੱਕ ਨਸ਼ਾ ਤਸਕਰੀ ਦੇ ਕੇਸ ਵਿਚ ਅਦਾਲਤ ਵਲੋਂ ਬਠਿੰਡਾ ਜੇਲ੍ਹ ਵਿਚ ਨਿਆਂਇਕ ਹਿਰਾਸਤ ਅਧੀਨ ਭੇਜਿਆ ਗਿਆ ਸੀ। 32 ਸਾਲਾਂ ਇਸ ਹਵਾਲਾਤੀ ਦੀ ਪਹਿਚਾਣ ਰਮਨਦੀਪ ਸਿੰਘ ਉਰਫ਼ ਹੈਰੀ ਪੁੱਤਰ ਜਗਦੀਸ ਸਿੰਘ ਵਾਸੀ ਨਹਿਆਵਾਲਾ ਦੇ ਤੌਰ ’ਤੇ ਹੋਈ ਹੈ। ਸੂਚਨਾ ਮੁਤਾਬਕ ਉਸਦੇ ਵਿਰੁਧ ਥਾਣਾ ਕੈਂਟ ਦੀ ਪੁਲਿਸ ਵਲੋਂ ਐਨਡੀਪੀਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਸੀ।

ਈਡੀ ਦਾ ਕੇਜ਼ਰੀਵਾਲ ਨੂੰ ਪੰਜਵਾਂ ਸੰਮਨ, ਪੇਸ਼ ਹੋਣ ਦੀ ਨਹੀਂ ਸੰਭਾਵਨਾ

ਮੁਢਲੀ ਸੂਚਨਾ ਮੁਤਾਬਕ ਹਵਾਲਾਤੀ ਹੈਰੀ ਨੂੰ ਬੀਤੇ ਕੱਲ ਲੱਤ ਵਿਚ ਦਰਦ ਹੋਣ ਦੇ ਚੱਲਦੇ ਜੇਲ੍ਹ ਦੇ ਹਸਪਤਾਲ ਵਿਚ ਲਿਜਾਇਆ ਗਿਆ ਸੀ, ਜਿੱਥੇ ਉਸਦੀ ਹਾਲਾਤ ਅਚਾਨਕ ਖ਼ਰਾਬ ਹੋ ਗਈ , ਜਿਸਤੋਂ ਬਾਅਦ ਉਸਨੂੰ ਬਠਿੰਡਾ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਪ੍ਰੰਤੂ ਇਸ ਦੌਰਾਨ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਦਾ ਅੱਜ ਮੈਡੀਕਲ ਬੋਰਡ ਵਲੋਂ ਪੋਸਟਮਾਰਟਮ ਕੀਤਾ ਜਾਵੇਗਾ। ਫ਼ਿਲਹਾਲ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕੀਤੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...