ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਖੇਤੀ ਮੰਡੀਕਰਨ ਨੀਤੀ ਖਰੜਾ ਨੂੰ ਸਾੜਿਆਂ

0
31

ਚੰਡੀਗੜ੍ਹ, 13 ਜਨਵਰੀ: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੰਘਰਸ਼ ਨਾਲ ਯਕਜਹਿਤੀ ਵਜੋਂ ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਭਾਕਿਯੂ ਏਕਤਾ ਉਗਰਾਹਾਂ ਵੱਲੋਂ 17 ਜ਼ਿਲਿ੍ਹਆਂ ਵਿੱਚ ਜ਼ਿਲ੍ਹਾ ਤਹਿਸੀਲ ਬਲਾਕ ਪੱਧਰ ’ਤੇ 68 ਥਾਂਵਾਂ ਅਤੇ ਸੈਂਕੜੇ ਪਿੰਡਾਂ ਦੇ ਲੋਹੜੀ ਸਾਂਝੇ ਇਕੱਠਾਂ ਵਿੱਚ ਖੇਤੀ ਮੰਡੀਕਰਨ ਨੀਤੀ ਖਰੜਾ ਅੱਗ ਲਾ ਕੇ ਸਾੜਿਆ ਗਿਆ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਥਾਵਾਂ ’ਤੇ ਤਿੰਨੇ ਸੰਘਰਸ਼ੀ ਕਿਸਾਨ ਮੋਰਚਿਆਂ ਨਾਲ ਸੰਬੰਧਤ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਸ਼ਾਮਲ ਹੋਏ।

ਇਹ ਵੀ ਪੜ੍ਹੋ ਮਜ਼ਦੂਰਾਂ ’ਤੇ ਜਬਰ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

ਔਰਤਾਂ ਅਤੇ ਨੌਜਵਾਨਾਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਇਨ੍ਹਾਂ ਇਕੱਠਾਂ ਵਿੱਚ ਸ਼ਾਮਲ ਸਨ। ਸੰਬੋਧਨਕਰਤਾ ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਖਰੜਾ ਮੋਦੀ ਸਰਕਾਰ ਤੋਂ ਰੱਦ ਕਰਵਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਖਤਰਨਾਕ ਹੈ। ਇਹ ਖਰੜਾ ਜੇਕਰ ਲਾਗੂ ਹੁੰਦਾ ਹੈ ਤਾਂ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਉਤਪਾਦਕਾਂ ਅਤੇ ਛੋਟੇ ਵਪਾਰੀਆਂ ਸਮੇਤ ਸਮੂਹ ਗਰੀਬ ਲੋਕਾਂ ਦੇ ਹਿੱਤਾਂ ਨੂੰ ਤਬਾਹ ਕਰ ਦੇਵੇਗਾ, ਕਿਉਂਕਿ ਇਸ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕ੍ਰਮਵਾਰ ਐਮਐਸਪੀ ਅਤੇ ਘੱਟੋ-ਘੱਟ ਉਜਰਤ ਨੂੰ ਯਕੀਨੀ ਬਣਾਉਣ ਦਾ ਕੋਈ ਪ੍ਰਬੰਧ ਨਹੀਂ ਹੈ। ਇਸਦਾ ਮੁੱਖ ਪ੍ਰਸਤਾਵ ਮੌਜੂਦਾ ਖੇਤੀ ਮੰਡੀਕਰਨ ਪ੍ਰਣਾਲੀ ਦਾ ਬੁਨਿਆਦੀ ਢਾਂਚਾ ਮੁੱਢੋਂ ਬਦਲਣ ਦਾ ਹੈ।

ਇਹ ਵੀ ਪੜ੍ਹੋ ‘ਏਕਤਾ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸਾਰੇ ਧੜਿਆਂ ਦੀ ਅਹਿਮ ਮੀਟਿੰਗ ਪਾੜਤਾਂ ਵਿਚ ਅੱਜ

ਇੱਕੋ ਕੌਮੀ ਮੰਡੀ ਸਥਾਪਤ ਕਰਨ ਦਾ ਮਸੌਦਾ ਹੈ ਜਿਹੜੀ ਮੁੱਲ ਲੜੀ ਕੇਂਦਰਿਤ ਬੁਨਿਆਦੀ ਢਾਂਚੇ ਨਾਲ ਜੁੜੀ ਹੋਵੇਗੀ। ਇਸ ਦਾ ਉਦੇਸ਼ ਖੇਤੀ ਕਿੱਤੇ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦਸਿਆ ਕਿ ਅਗਲੇ ਪੜਾਅ ’ਤੇ 26 ਜਨਵਰੀ ਨੂੰ ਪੂਰੇ ਭਾਰਤ ਵਿੱਚ ਏਕਤਾ ਦਿਵਸ ਵਜੋਂ ਪਿੰਡ ਪਿੰਡ ਟ੍ਰੈਕਟਰ ਮਾਰਚ ਕੀਤਾ ਜਾਵੇਗਾ।ਉਨ੍ਹਾਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਇਸ ਮੁਲਕ ਪੱਧਰੇ ਸੰਘਰਸ਼ ਵਿਚ ਪ੍ਰਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਬੁਲਾਰਿਆਂ ਵਿੱਚ ਜਥੇਬੰਦੀ ਵੱਲੋਂ ਝੰਡਾ ਸਿੰਘ ਜੇਠੂਕੇ ਸ਼ਿੰਗਾਰਾ ਸਿੰਘ ਮਾਨ ਰੂਪ ਸਿੰਘ ਛੰਨਾਂ ਹਰਦੀਪ ਸਿੰਘ ਟੱਲੇਵਾਲ ਜਗਤਾਰ ਸਿੰਘ ਕਾਲਾਝਾੜ ਜਨਕ ਸਿੰਘ ਭੁਟਾਲ ਹਰਿੰਦਰ ਕੌਰ ਬਿੰਦੂ ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here