👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੰਡੀਆਂ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ
ਉਨ੍ਹਾਂ ਨਵੇਂ ਭਰਤੀ ਹੋਏ ਉਮੀਦਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਅੱਜ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ, ਇਸ ਕਾਰਨ ਉਹ ਉਮੀਦ ਕਰਦੇ ਹਨ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਗੇ। ਅੱਜ ਕੁਝ ਉਮੀਦਵਾਰਾਂ ਨੂੰ ਤਰਸ ਦੇ ਆਧਾਰ ਉੱਤੇ ਵੀ ਨੌਕਰੀ ਦਿੱਤੀ ਹੈ।
ਇਹ ਵੀ ਪੜ੍ਹੋ Big News: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਮੁੰਡੀਆਂ ਨੇ ਤਰਸ ਦੇ ਆਧਾਰ ਉੱਪਰ ਭਰਤੀ ਹੋਏ ਉਮੀਦਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਏ ਘਾਟੇ ਨੂੰ ਤਾਂ ਉਹ ਪੂਰਾ ਨਹੀਂ ਕਰ ਸਕਦੇ ਪਰ ਸਰਕਾਰੀ ਨੌਕਰੀ ਦੇ ਕੇ ਸਰਕਾਰ ਵੱਲੋਂ ਪਰਿਵਾਰ ਦੀ ਮੱਦਦ ਲਈ ਨਿਮਾਣਾ ਯਤਨ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਰਤੀ ਹੋਏ ਉਮੀਦਵਾਰਾਂ ਵਿੱਚ 8 ਜੂਨੀਅਰ ਨਕਸ਼ਾ ਨਵੀਸ, 4 ਕਲਰਕ, 19 ਹੈਲਪਰ ਟੈਕਨੀਕਲ, 12 ਸੇਵਾਦਾਰ ਤੇ ਇੱਕ ਚੌਕੀਦਾਰ ਸ਼ਾਮਲ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


