Bathinda News : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਆਪਣੇ ਵਾਰਡ ਨੰਬਰ 46 ਤੋਂ ਸ੍ਰੀ ਵਰਿੰਦਾਵਨ ਧਾਮ ਅਤੇ ਮਥੁਰਾ ਧਾਮ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।
ਇਹ ਵੀ ਪੜ੍ਹੋ 👉 ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਇੱਕ ਸਾਲ ‘ਚ 164 ਫੀਸਦ ਤੱਕ ਵਧੀ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਸ਼ਰਧਾਲੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ।ਮੇਅਰ ਨੇ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਾਜਨ ਅਮਰਦੀਪ ਸਿੰਘ, ਕੌਂਸਲਰ ਸ੍ਰੀ ਬਲਵਿੰਦਰ ਸਿੰਘ ਬਿੰਦਰ, ਕੌਂਸਲਰ ਸ੍ਵੀ ਸੋਨੀ ਪ੍ਰਧਾਨ, ਬਲਾਕ ਪ੍ਰਧਾਨ ਸ੍ਵੀ ਰਵੀ ਕੁਮਾਰ, ਸ੍ਰੀ ਪੰਕਜ ਕੁਮਾਰ, ਸ੍ਰੀ ਯਾਦਵਿੰਦਰ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




