ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Date:

spot_img

👉ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਯਾਤਰਾ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਜਾਂਦੇ ਹਨ ਪ੍ਰਬੰਧ
👉ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਜਾਰੀ ਰਹੇਗੀ ਯਾਤਰਾ: ਕੁਲਵੰਤ ਸਿੰਘ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਆਂਸਲ, ਸੈਕਟਰ-114, ਮੋਹਾਲੀ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਸਪੱਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੰਗ ਅਤੇ ਉਨ੍ਹਾਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਨੂੰ ਦੇਖਦਿਆਂ ਇਸ ਯੋਜਨਾ ਤਹਿਤ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਸ਼ਰਧਾਲੂਆਂ ਦੀ ਗਿਣਤੀ ਅਤੇ ਲੋੜ ਅਨੁਸਾਰ ਬੱਸਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਨਾਗਰਿਕਾਂ ਨੂੰ ਘਰਾਂ ਤੋਂ ਬੱਸਾਂ ਵਿੱਚ ਬਿਠਾਉਣ ਸਮੇਤ ਉਨ੍ਹਾਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਵਾਹਗਾ ਸਰਹੱਦ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਸੀ। ਹੁਣ ਇਸ ਦੇ ਨਾਲ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਵਰਗੇ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਦੋਂ ਸ਼ਰਧਾਲੂ ਯਾਤਰਾ ਤੋਂ ਵਾਪਸ ਪਰਤ ਕੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹਨ ਤਾਂ ਹੋਰ ਲੋਕਾਂ ਵਿੱਚ ਵੀ ਇਸ ਯਾਤਰਾ ਲਈ ਉਤਸ਼ਾਹ ਵਧਦਾ ਹੈ।

ਇਹ ਵੀ ਪੜ੍ਹੋ 👉Breaking News; Punjab Police ਨੂੰ ਮਿਲਿਆ ਪੱਕਾ DGP; ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

ਇਸੇ ਕਾਰਨ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ (ਬਲਾਕ ਪ੍ਰਧਾਨ), ਦਲਜੀਤ ਸਿੰਘ (ਪ੍ਰਧਾਨ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ), ਭੁਪਿੰਦਰ ਸਿੰਘ ਸੈਣੀ (ਸਾਬਕਾ ਪ੍ਰਧਾਨ), ਪਾਲ ਸਿੰਘ ਰੱਤੂ (ਸਾਬਕਾ ਮੀਤ ਪ੍ਰਧਾਨ), ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਅਤੇ ਗਗਨ ਮੋਹਾਲੀ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…

Amritsar News: Roop Kaur Sandhu; ਸ਼੍ਰੋਮਣੀ ਅਕਾਲੀ ਦਲ ਦੀ...

पीढ़ियां बदलीं, लेकिन नहीं बदली रामलीला की परंपरा; मोहाली में 36वें वर्ष फिर सजेगा राम दरबार

👉पीढ़ियां बदलीं, मोहाली की रामलीला नहीं; 36वें वर्ष फिर...

ਸ੍ਰੀ ਗੌਰਵ ਯਾਦਵ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਅਹੁਦਾ ਸੰਭਾਲਿਆ

Chandigarh News: Punjab Police (ਪੰਜਾਬ ਪੁਲਿਸ) ਦੇ ਨਵੇਂ ਮੁਖੀ...