ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਿਹਤ ਵਿਭਾਗ ਬਠਿੰਡਾ ਵਲੋਂ ਸਹੁੰ ਚੁੱਕ ਸਰਗਰਮੀਆਂ

0
39
53 Views

👉ਸਮਾਜ ਵਿਚੋਂ ਬਾਲ ਵਿਆਹ ਨੂੰ ਖਤਮ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼: ਕਾਰਜਕਾਰੀ ਸਿਵਲ ਸਰਜਨ
ਬਠਿੰਡਾ, 2 ਦਸੰਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੀ ਦੇਖ ਰੇਖ ਹੇਠ ਜ਼ਿਲ੍ਹੇ ਭਰ ਵਿਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਬਾਲ ਵਿਆਹ ਵਰਗੀ ਸਮਾਜਿਕ ਸਮੱਸਿਆ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਪ੍ਰਚਾਰ ਤੇ ਸਹੁੰ ਚੁੱਕ ਸਰਗਰਮੀਆਂ ਕੀਤੀਆਂ ਗਈਆਂ। ਇਸ ਦੌਰਾਨ ਸਹਾਇਕ ਸਿਵਲ ਸਰਜਨ ਅਨੁਪਮਾ ਸ਼ਰਮਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ,ਜਿਲ੍ਹਾ ਸਿਹਤ ਅਧਿਕਾਰੀ ਡਾ. ਊਸ਼ਾ ਗੋਇਲ,ਜਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਲਕੀਤ ਕੌਰ, ਬਲਾਕ ਐਜੂਕੇਟਰ ਮਹੇਸ਼ ਸ਼ਰਮਾ, ਪਵਨਜੀਤ ਕੌਰ, ਗਗਨਦੀਪ ਸਿੰਘ, ਹਾਜਰ ਸਨ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਤੋਂ ਬਾਅਦ ਹੁਣ ਦਿੱਲੀ ਗੁਰਦੂਆਰਾ ਪ੍ਰਬੰਧਕ ਕਮੇਟੀ ਦਾ ਸਾਬਕਾ ਪ੍ਰਧਾਨ ਨੂੰ ਵੀ ਦਿੱਤਾ ਤਨਖ਼ਾਹੀਆ ਕਰਾਰ

ਇਸ ਮੁਹਿੰਮ ਸਬੰਧੀ ਸਿਵਲ ਸਰਜਨ ਦਫਤਰ ਬਠਿੰਡਾ, ਜੀ.ਐਨ.ਐਮ ਨਰਸਿੰਗ ਸਕੂਲ ਅਤੇ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਵਿਖੇ ‘ਬਾਲ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨੇ ਸਹੁੰ ਚੁੱਕੀ ਕਿ ਉਹ ਬਾਲ ਵਿਆਹ ਵਿਰੁੱਧ ਹਰ ਸੰਭਵ ਕੋਸ਼ਿਸ਼ ਕਰਨਗੇ, ਉਹ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਭਾਈਚਾਰੇ ਆਦਿ ਕਿਤੇ ਵੀ ਬਾਲ ਵਿਆਹ ਨਹੀਂ ਹੋਣ ਦੇਣਗੇ। ਬਾਲ ਵਿਆਹ ਦੇ ਕਿਸੇ ਵੀ ਕੋਸ਼ਿਸ਼ ਦੀ ਰਿਪੋਰਟ ਸਬੰਧਿਤ ਸਰਕਾਰੀ ਦਫ਼ਤਰ ਨੂੰ ਦੇਣਗੇ। ਇਸ ਮੌਕੇ ਜਿਲ੍ਹੇ ਭਰ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵੱਧ ਤੋਂ ਵੱਧ ‘ਬਾਲ ਵਿਆਹ’ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਮੁਹਿੰਮ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਸਮੂਹ ਸਿਹਤ ਸਟਾਫ ਸਮੇਤ ਆਸ਼ਾ ਵਰਕਰ, ਏ.ਐਨ.ਐਮ, ਆਂਗਣਵਾੜੀ ਵਰਕਰ ਅਤੇ ਹੈਲਪਰ ਸਮੇਤ ਐਨ.ਜੀ.ਓ. ਜਾਂ ਸਮਾਜਿਕ ਰੁਤਬਾ ਰੱਖਦੇ ਮੋਹਤਬਰ ਆਗੂਆਂ ਜਾਂ ਧਾਰਮਿਕ ਆਗੂਆਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here