Bathinda News: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਹੇਠ ਅੱਜ ਸ਼ਨੀਵਾਰ ਕਿਸਾਨ ਮੋਰਚਾ ਜਿਲਾ ਬਠਿੰਡਾ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲਾ ਕਚਹਿਰੀਆਂ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਤੱਕ ਮਾਰਚ ਕੀਤਾ ਅਤੇ ਕਿਸਾਨੀ ਮੰਗਾਂ ਪਾਰਲੀਮੈਂਟ ਵਿੱਚ ਉਠਾਉਣ ਲਈ ਮੰਗ ਪੱਤਰ ਵੀ ਦਿੱਤਾ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਉਗਰਾਹਾਂ ਦੇ ਜ਼ਿਲਾ ਮੀਤ ਪ੍ਰਧਾਨ ਜਗਦੇਵ ਸਿੰਘ ਜੋਗੇਵਾਲਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜਿਲਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ,
ਇਹ ਵੀ ਪੜ੍ਹੋ ਯੂਥ ਕਾਂਗਰਸ ਵਰਕਰਾਂ ਨੇ ਕੁਲਬੀਰ ਜ਼ੀਰਾ ’ਤੇ ਗੋਲੀਬਾਰੀ ਦੇ ਵਿਰੋਧ ਵਿੱਚ ਪੁਲਿਸ ਸਟੇਸ਼ਨ ਦਾ ਕੀਤਾ ਘਿਰਾਓ
ਬੀਕੇਯੂ ਡਕੌਂਦਾ ਬੁਰਜਗਿੱਲ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗੋਵਾਲੀ, ਬੀਕਯ ਉਗਰਾਹਾਂ ਦੇ ਜਿਲਾ ਆਗੂ ਜਗਸੀਰ ਸਿੰਘ ਝੁੰਬਾ ਅਤੇ ਬੀਕੇਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਬੋਲਦਿਆਂ ਹੋਇਆਂ ਮੰਗ ਕੀਤੀ ਕਿ ਖੇਤੀ ਯੋਗ ਜਮੀਨਾਂ, ਖੇਤੀ ਦਾ ਮੰਡੀਕਰਨ ਅਤੇ ਅਨਾਜ ਦੀ ਸਾਂਭ ਸੰਭਾਲ ਆਦਿ ਵਰਗੇ ਮਹੱਤਵਪੂਰਨ ਖੇਤਰਾਂ ਉੱਪਰ ਕਾਰਪੋਰੇਟ ਦਾ ਕਬਜ਼ਾ ਕਰਾਉਣ ਲਈ ਲਿਆਂਦੇ ਗਏ ਨਵੇਂ ਖੇਤੀ ਖਰੜੇ ਨੂੰ ਪੰਜਾਬ ਸਰਕਾਰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਰੱਦ ਕਰੇ। ਉਹਨਾਂ ਆਪਣੇ ਮੰਗ ਪੱਤਰ ਵਿੱਚ ਮੈਂਬਰ ਪਾਰਲੀਮੈਂਟ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਦਿੱਲੀ ਮੋਰਚੇ ਤੋਂ ਬਾਅਦ ਕੇਂਦਰ ਸਰਕਾਰ ਨਾਲ ਹੋਏ ਲਿਖਤੀ ਸਮਝੌਤੇ ਵਿੱਚ ਮੰਨੀਆਂ ਹੋਈਆਂ ਮੰਗਾਂ ਜਿਨਾਂ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜੇ ਖਤਮ ਕਰਨਾ ,
ਸਰਕਾਰੀ ਖੇਤਰ ਵਿੱਚ ਫਸਲਾਂ ਲਈ ਬੀਮਾ ਪਾਲਸੀ ਲਾਗੂ ਕਰਨਾ, ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦੇਣਾ ,ਕਿਸਾਨਾਂ ਦੀਆਂ ਫਸਲਾਂ ਦੀ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖਰੀਦ ਲਈ ਕਾਨੂੰਨੀ ਗਰੰਟੀ ਵਾਲਾ ਕਾਨੂੰਨ ਬਣਾਉਣਾ ,ਨਵਾਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਬਿਜਲੀ ਐਕਟ ਰੱਦ ਕਰਨਾ ਆਦਿ ਤੋਂ ਕੇਂਦਰ ਸਰਕਾਰ ਭਗੌੜੀ ਹੋ ਚੁੱਕੀ ਹੈ ।ਉਪਰੋਕਤ ਮੰਗਾਂ ਨੂੰ ਪਾਰਲੀਮੈਂਟ ਵਿੱਚ ਉਠਾਇਆ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇ। ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪਾਰਲੀਮੈਂਟ ਸਮੇਤ ਹਰ ਮੰਚ ਉਪਰ ਉਠਾਇਆ ਜਾਵੇਗਾ ਅਤੇ ਮੰਗਾਂ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "SKM ਦੇ ਸੱਦੇ ਹੇਠ ਕਿਸਾਨਾਂ ਨੇ ਐਮਪੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਤੱਕ ਕੀਤਾ ਮਾਰਚ"