ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਘੇਰਿਆਂ ਡੀਸੀ ਦਫ਼ਤਰ

0
141
+2

ਬਠਿੰਡਾ, 29 ਅਕਤੂਬਰ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਹੇਠ ਝੋਨੇ ਦੀ ਖਰੀਦ ਵਿੱਚ ਹੋ ਰਹੀ ਕਿਸਾਨੀ ਦੀ ਲੁੱਟ ,ਡੀਏਪੀ ਖਾਦ ਦੀ ਵੱਡੇ ਪੱਧਰ ਤੇ ਹੋ ਰਹੀ ਕਾਲਾਬਜਾਰੀ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਦਿੱਤੇ ਜਾ ਰਹੇ ਪਰਚੇ ਤੇ ਜਮੀਨੀ ਰਿਕਾਰਡ ਵਿੱਚ ਕੀਤੀਆਂ ਜਾ ਰਹੀਆਂ ਰੈਡ ਐਂਟਰੀਆਂ ਨੂੰ ਲੈ ਕੇ ਅੱਜ ਇੱਥੇ ਡੀਸੀ ਦਫਤਰ ਬਠਿੰਡਾ ਦੇ ਮੁੱਖ ਗੇਟ ਨੂੰ ਜਾਮ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪੂਰਨ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ,ਬੀਕੇਯੂ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ,

ਇਹ ਵੀ ਪੜ੍ਹੋ: ਪੰਜਾਬ ਝੋਨਾ ਸੰਕਟ ਮਾਨ-ਬਿੱਟੂ-ਸ਼ਾਹ ਗਠਜੋੜ ਵੱਲੋਂ ਖੇਤੀ ਸੈਕਟਰ ਵਿੱਚ ਕਾਰਪੋਰੇਟਾਂ ਲਈ ਦਰਵਾਜ਼ੇ ਖੋਲ੍ਹਣ ਦੀ ਰਚੀ ਗਈ ਸਾਜ਼ਿਸ਼: ਮੋਹਿਤ ਮਹਿੰਦਰਾ

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਕਨਵੀਨਰ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਮਾਲਵਾ ਦੇ ਸੂਬਾ ਆਗੂ ਜਗਜੀਤ ਸਿੰਘ ਕੋਟ ਸ਼ਮੀਰ ਨੇ ਬੋਲਦਿਆਂ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਝੋਨੇ ਦੀ ਕਾਟ ਲਗਾ ਕੇ ਝੋਨਾ ਖਰੀਦਿਆ ਜਾ ਰਿਹਾ ਹੈ ਤੇ ਭਾਰੀ ਲੁੱਟ ਕੀਤੀ ਜਾ ਰਹੀ ਹੈ । ਡੀਏਪੀ ਖਾਦ ਦੀ ਵੱਡੀ ਪੱਧਰ ਤੇ ਕਾਲਾ ਬਜਾਰੀ ਕੀਤੀ ਜਾ ਰਹੀ ਹੈ,ਨਾ ਕੇਵਲ ਬਾਜ਼ਾਰ ਵਿੱਚ ਡੀਏਪੀ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਕਿਸਾਨਾਂ ਉੱਪਰ ਮੜੀਆਂ ਜਾ ਰਹੀਆਂ ਹਨ, ਸਗੋਂ ਸਹਿਕਾਰੀ ਸੁਸਾਇਟੀਆਂ ਦੇ ਵਿੱਚ ਵੀ ਡੀਏਪੀ ਖਾਦ ਦੇ ਨਾਲ ਨੈਨੋ ਯੂਰੀਆ ਅਤੇ ਨੈਨੋ ਡੀਏਪੀ ਕਿਸਾਨਾਂ ਨੂੰ ਧੱਕੇ ਨਾਲ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਦੂਹਰੀ ਲੁੱਟ ਹੋ ਰਹੀ ਹੈ। ਕੇਂਦਰ ਸਰਕਾਰ ਦੇ ਮੰਤਰੀ ਅਤੇ ਭਗਵੰਤ ਮਾਨ ਇਸ ਸਮੁੱਚੇ ਮੁੱਦੇ ਤੇ ਸਿਆਸੀ ਰੋਟੀਆਂ ਸੇਕ ਰਹੇ ਹਨ ।

ਇਹ ਵੀ ਪੜ੍ਹੋ: ਹੁਣ ਜਥੇਦਾਰਾਂ ਦੇ ਫੈਸਲਿਆਂ ਉਪਰ ਵੀ ਲੱਗੇਗੀ ਬੰਦਿਸ਼!, ਸ਼੍ਰੋਮਣੀ ਕਮੇਟੀ ਵੱਲੋਂ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫੈਸਲਾ

ਜਿੱਥੇ ਕਿਸਾਨ ਮੰਡੀ ਵਿੱਚ ਪਰੇਸ਼ਾਨ ਹੋ ਰਿਹਾ ਹੈ ਉੱਥੇ ਪਰਾਲੀ ਸਾੜਨ ਦੇ ਨਾਂ ਤੇ ਕਿਸਾਨਾਂ ਉੱਪਰ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਜਮੀਨੀ ਰਿਕਾਰਡ ਵਿੱਚ ਰੈਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਪਰਾਲੀ ਦੀ ਇਸ ਸਮੱਸਿਆ ਦੀ ਮੁੱਖ ਤੌਰ ਤੇ ਜਿੰਮੇੰਵਾਰ ਸਰਕਾਰ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰੈੱਸ ਸਕੱਤਰ ਗੁਰਤੇਜ ਸਿੰਘ ਮਹਿਰਾਜ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਨੈਬ ਸਿੰਘ ਫੂਸ ਮੰਡੀ, ਬੀਕੇਯੂ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਜੀਦਾ, ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲਾ ਆਗੂ ਭਿੰਦਰਪਾਲ ਕੌਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਤਾਰਾ ਸਿੰਘ ਕੋਟੜਾ, ਮੁਲਾਜ਼ਮ ਆਗੂ ਪੂਰਨ ਸਿੰਘ ਗੁਮਟੀ, ਸਿਕੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਬਠਿੰਡਾ ਅਤੇ ਦਰਸ਼ਨ ਸਿੰਘ ਮੌੜ ਵੀ ਹਾਜ਼ਰ ਸਨ ।

 

+2

LEAVE A REPLY

Please enter your comment!
Please enter your name here