👉ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ : ਪ੍ਰੋ: ਬਲਜਿੰਦਰ ਕੌਰ
👉ਸਫਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ
Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਚ ਆਪਣਾ ਹਰ ਇਕ ਵਾਅਦਾ ਪੂਰਾ ਕਰ ਚੁੱਕੀ ਹੈ ਅਤੇ ਸਮਾਜ ਦੇ ਹਰ ਇਕ ਵਰਗ ਦਾ ਸਹਾਰਾ ਬਣ ਕੇ ਉਭਰੀ ਹੈ ।ਚੀਫ਼ ਵਿੱਪ ਕੈਬਨਿਟ ਰੈਂਕ ਅਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਨੇ ਇਹ ਪ੍ਰਗਟਾਵਾ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਚੇਅਰਮੈਨ ਸੁਗਰਫੈਡ ਅਤੇ ਲੋਕ ਸਭਾ ਹਲਕਾ ਬਠਿੰਡਾ ਇੰਚਾਰਜ ਸ਼੍ਰੀ ਨਵਦੀਪ ਸਿੰਘ ਜੀਦਾ ਵੀ ਉਨ੍ਹਾਂ ਨਾਲ ਹਾਜ਼ਰ ਸਨ।ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।
ਉਹਨਾਂ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਹੋਰ ਲੰਬਿਤ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਪੜਾਅਵਾਰ ਢੰਗ ਨਾਲ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਇੱਕ ਪੰਜਾਬੀ ਨੂੰ ਕੀਤੇ ਗਏ ਵਾਅਦਿਆਂ ‘ਤੇ ਖਰਾ ਉਤਰਦਿਆਂ ਹਰ ਇਕ ਵਾਅਦਾ ਪੂਰਾ ਕੀਤਾ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਯੋਜਨਾ ਲਾਗੂ ਕੀਤੀ ਜੋ ਨਿਰੰਤਰ ਜਾਰੀ ਹੈ। ਇਸ ਨਾਲ 80 ਫੀਸਦੀ ਤੋਂ ਵੱਧ ਬਿਜਲੀ ਖਪਤਕਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਲਈ ਵੀ ਸਰਕਾਰ ਵਰਦਾਨ ਸਾਬਤ ਹੋਈ ਹੈ, ਜਿੰਨ੍ਹਾਂ ਨੂੰ ਟੇਲਾਂ ਤੱਕ ਸਿੰਚਾਈ ਲਈ ਪਾਣੀ ਪਹੁੰਚਾਇਆਂ ਅਤੇ ਨਿਰੰਤਰ ਬਿਜਲੀ ਦੀ ਸਪਲਾਈ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਲੱਖ ਤੱਕ ਦਾ ਮੁਫ਼ਤ ਇਲਾਜ ਹਰ ਇਕ ਸਰਕਾਰੀ ਹਸਪਤਾਲ ਚ ਮਿਲ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਸਰਕਾਰੀ ਹਸਪਤਾਲਾਂ ਚ ਗੋਡੇ ਬਦਲਣ ਅਤੇ ਚੂਲੇ ਬਦਲਣ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਸਿਹਤ ਖੇਤਰ ’ਚ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਨਾਲ ਹੀ ਸੂਬੇ ਦੇ ਵਾਸੀਆਂ ਦੀ ਸਿਹਤ ਦਾ ਵਿਸ਼ੇਸ਼ ਖ਼ਿਆਲ ਰੱਖਦਿਆਂ ਸਰਕਾਰ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਵਾਈ ਜਾਂਦੀ ਹੈ।ਪੰਜਾਬ ’ਚ ਸਰਕਾਰੀ ਸਕੂਲਾਂ ਦੇ ਸੁਧਾਰ ਤੇ ਸਕੂਲ ਆਫ ਐਮੀਨੈਂਸ ਮਾਡਲ ਸ਼ੁਰੂ ਕੀਤੇ ਗਏ। ਅਧਿਆਪਕਾਂ ਦੇ ਵੱਖ-ਵੱਖ ਬੈਚਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਘਾਪੁਰ ਦੇ ਵਿੱਦਿਅਕ ਦੌਰੇ ਵੀ ਕਰਵਾਏ ਗਏ। ਹਰ ਇਕ ਵਿਧਾਇਕ ਆਪਣੇ ਹਲਕੇ ਸਰਕਾਰੀ ਸਕੂਲਾਂ ਚ ਜਾ ਕੇ ਕੰਮ ਕਰ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦੇ ਪੱਧਰ ਨੂੰ ਨਿਰੰਤਰ ਸੁਧਾਰਿਆ ਜਾ ਸਕੇ।ਇਸ ਤੋਂ ਇਲਾਵਾ ਹੁਣ ਮਹਿਲਾਵਾਂ ਨੂੰ ਮਾਵਾਂ ਧੀਆਂ ਸਤਕਾਰ ਯੋਜਨਾ ਤਹਿਤ ਹਰ ਮਹੀਨੇ ਪੈਸੇ ਦਿੱਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






