ਕਾਲਾਂਵਾਲੀ, 16 ਸਤੰਬਰ: ਆਗਾਮੀ 5 ਅਕਤੂਬਰ ਨੂੰ ਹਰਿਆਣਾ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਪੰਜਾਬ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਕਾਲਾਂਵਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੀਸ਼ਪਾਲ ਕੇਹਰਵਾਲ ਦੇ ਹੱਕ ਵਿੱਚ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰ ਚੋਣ ਮੈਦਾਨ ਵਿਚ ਡਟੇ ਹੋਏ ਹਨ। ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਖ਼ੁਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਕੇ ਵੋਟਰਾਂ ਨੂੰ ਸ਼੍ਰੀ ਕੇਹਰਵਾਲ ਦੇ ਹੱਕ ਵਿਚ ਲਾਮਬੰਦ ਕੀਤਾ ਜਾ ਰਿਹਾ।
Sad news: NEET topper ਡਾਕਟਰ ਦੀ ਰਹੱਸਮਈ ਹਾਲਾਤਾਂ ’ਚ ਹੋਈ ਮੌ+ਤ
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ੀਸ਼ਪਾਲ ਕੇਹਰਵਾਲ ਦੇ ਹੱਕ ਵਿਚ ਚੋਣ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਸ਼੍ਰੀ ਜਟਾਣਾ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਆਪਸ ਵਿਚ ਵੱਡੇ-ਛੋਟੇ ਭਰਾ ਹਨ, ਜਿੰਨ੍ਹਾਂ ਦੇ ਰਿਸ਼ਤੇ ਅਤੇ ਆਪਸ ਵਿਚ ਦੁੱਖ-ਸਾਝ ਹੈ। ਉਨ੍ਹਾਂ ਆਪਣੇ ਹਲਕੇ ਤਲਵੰਡੀ ਸਾਬੋ ਕਾਂਗਰਸ ਦਾ ਜਿਕਰ ਕਰਦਿਆਂ ਕਿਹਾ ਕਿ ਕਾਲਾਂਵਾਲੀ ਤੇ ਤਲਵੰਡੀ ਸਾਬੋ ਜੁੜਵੇਂ ਹੋਣ ਕਾਰਨ ਦੋਨਾਂ ਹਲਕਿਆਂ ਦੇ ਲੋਕਾਂ ਦੀ ਆਪਸੀ ਸਾਂਝ ਹੈ ਤੇ ਇਸੇ ਸਾਂਝ ਅਤੇ ਅਣਪੱਤ ਦੇ ਚੱਲਦੇ ਉਹ ਸ਼ੀਸ਼ਪਾ ਕੇਹਰਵਾਲ ਦੇ ਹੱਕ ਵਿਚ ਵੋਟਰਾਂ ਨੂੰ ਅਪੀਲ ਕਰਨ ਆਏ ਹਨ ਕਿ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨ ਜਾ ਰਹੀ ਹੈ।
ਪੰਜਾਬ ਦੀ ਤਰਜ਼ ’ਤੇ ਹਰਿਆਣਾ ’ਚ ਵੀ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਸ਼ੁਰੂ
ਜਟਾਣਾ ਨੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਸਰਕਾਰ ਵਿਚ ਸਾਂਝ ਪਾਉਣੀ ਬਹੁਤ ਜਰੂਰੀ ਹੈ ਤੇ ਸ਼੍ਰੀ ਕੇਹਰਵਾਲ ਜੋਕਿ ਲੰਮੇ ਸਮੇਂ ਤੋਂ ਇਸ ਹਲਕੇ ਦੀ ਸੇਵਾ ਕਰਦੇ ਆ ਰਹੇ ਹਨ, ਪਾਰਟੀ ਦੀ ਹਰਿਆਣਾ ਵਿਚ ਸਰਕਾਰ ਬਣਨ ਨਾਲ ਕਾਲਾਂਵਾਲੀ ਹਲਕੇ ਦੀ ਨੁਹਾਰ ਬਦਲ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਸਹਿਤ ਤਲਵੰਡੀ ਸਾਬੋ ਹਲਕੇ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ।
Share the post "ਖ਼ੁਸਬਾਜ਼ ਜਟਾਣਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਸ਼ੀਸ਼ਪਾਲ ਕੇਹਰਵਾਲ ਦੀ ਜਿੱਤ ਲਈ ਕੀਤਾ ਦਿਨ-ਰਾਤ ਇੱਕ"