ਗੁਆਂਢੀ ਹਲਕਾ ਹੋਣ ਕਾਰਨ ਕਾਲਾਂਵਾਲੀ ਹਲਕੇ ਵਿਚ ਕੀਤਾ ਜਾ ਰਿਹਾ ਚੋਣ ਪ੍ਰਚਾਰ
ਤਲਵੰਡੀ ਸਾਬੋ, 1 ਸਤੰਬਰ: ਆਗਾਮੀ 5 ਅਕਤੂਬਰ ਨੂੰ ਹਰਿਆਣਾ ਦੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਪੰਜਾਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪਾਰਟੀ ਦੇ ਸੰਭਾਵੀਂ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਹਰਿਆਣਾ ਦੇ ਕਾਲਾਂਵਾਲੀ ਵਿਧਾਨ ਸਭਾ ਹਲਕੇ ਦੇ ਗੁਆਂਢੀ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਇੰਚਾਰਜ਼ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਟੀਮ ਡਟੀ ਹੋਈ ਹੈ।
ਭਾਈ ਸੁਖਰਾਜ ਸਿੰਘ ਨਿਆਮੀਵਾਲਾ ਵੱਲੋਂ ਗਿੱਦੜਬਾਹਾ ਹਲਕੇ ਦੀ ਜਿਮਨੀ ਚੋਣ ਲੜਣ ਦਾ ਐਲਾਨ
ਇਸ ਹਲਕੇ ਤੋਂ ਮੌਜੂਦਾ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੂੰ ਹੀ ਟਿਕਟ ਮਿਲਣ ਦੀ ਪੂਰੀ ਉਮੀਦ ਹੈ। ਜਿਕਰਯੋਗ ਹੈ ਕਿ ਕਾਲਾਂਵਾਲੀ ਵਿਧਾਨ ਸਭਾ ਹਲਕੇ ਦਾ ਜਿਆਦਾਤਰ ਹਿੱਸਾ ਪੰਜਾਬੀ ਹੀ ਹੈ ਤੇ ਇੰਨ੍ਹਾਂ ਦੀਆਂ ਰਿਸ਼ਤੇਦਾਰੀਆਂ ਵੀ ਤਲਵੰਡੀ ਸਾਬੋ ਹਲਕੇ ਵਿਚ ਪੈਂਦੀਆਂ ਹਨ। ਉਧਰ ਕਾਲਾਂਵਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਕਾਂਗਰਸ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਖ਼ੁਸਬਾਜ਼ ਸਿੰਘ ਜਟਾਣਾ ਨੇ ਕਿਹਾ ਕਿ ਹੁਣ ਹਰਿਆਣਾ ਦੇ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡੀ ਹਵਾ ਚੱਲ ਰਹੀ ਹੈ ਤੇ ਸੂਬੇ ਦੇ ਲੋਕ ਪਿਛਲੇ ਦਸ ਸਾਲਾਂ ਤੋਂ ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀਆਂ ਤੇ ਗਲਤ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ।
ਰੁੱਤ ਬਦਲੀਆਂ ਦੀ:ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ’ਚ ਵੱਡੀ ਪੱਧਰ ’ਤੇ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਦੋਨਾਂ ਸੂਬਿਆਂ ਤੇ ਖ਼ਾਸਕਰ ਤਲਵੰਡੀ ਸਾਬੋ ਤੇ ਕਾਲਾਂਵਾਲੀ ਦੇ ਲੋਕਾਂ ਨੂੰ ਆਪਸ ਵਿਚ ਵੱਡੇ ਛੋਟੇ ਭਰਾ ਦਸਦਿਆਂ ਕਿਹਾ ਕਿ ਉਹ ਇੱਕ ਦੂਜੇ ਦੇ ਦੁੱਖਸੁੱਖ ਦੇ ਸਾਂਝੀ ਹਨ ਤੇ ਆਪਸ ਵਿਚ ਰਿਸ਼ਤੇਦਾਰੀਆਂ ਵੀ ਹਨ ਤੇ ਖ਼ੂਨ ਦੀ ਵੀ ਸਾਂਝ ਹੈ। ਜਟਾਣਾ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੀ ਤਰੱਕੀ ਦੇ ਲਈ ਇਸ ਵਾਰ ਮੁੜ ਸ਼ੀਸ਼ਪਾਲ ਨੂੰ ਮੌਕਾ ਦਿੱਤਾ ਜਾਵੇ, ਕਿਉਂਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਸਰਕਾਰ ਵਿਚ ਹਿੱਸੇਦਾਰੀ ਹੋਣ ਕਾਰਨ ਹਲਕੇ ਦਾ ਵੱਡੀ ਪੱਧਰ ’ਤੇ ਵਿਕਾਸ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਸਹਿਤ ਬਲਾਕ ਪ੍ਰਧਾਨ ਤੇ ਹੋਰ ਆਗੂ ਮੌਜੂਦ ਰਹੇ।