Punjabi Khabarsaar
ਚੰਡੀਗੜ੍ਹ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਨੀਟ ਘੁਟਾਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁਧ ਵੱਡਾ ਰੋਸ਼ ਪ੍ਰਦਰਸ਼ਨ

ਚੰਡੀਗੜ੍ਹ ਪੁਲਿਸ ਨੇ ਰੋਸ਼ ਪ੍ਰਦਰਸ਼ਨ ਕਰਦੇ ਕਾਂਗਰਸੀਆਂ ਨੂੰ ਕੀਤਾ ਗ੍ਰਿਫਤਾਰ
ਅਸੀਂ ਭਾਜਪਾ ਨੂੰ ਆਪਣੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ: ਰਾਜਾ ਵੜਿੰਗ
ਚੰਡੀਗੜ੍ਹ, 21 ਜੂਨ: ਹਾਲ ਹੀ ਵਿੱਚ ਹੋਏ ਨੀਟ ਪ੍ਰੀਖਿਆ ਘੁਟਾਲੇ ਅਤੇ ਯੂ.ਜੀ.ਸੀ.-ਨੈੱਟ ਪ੍ਰੀਖਿਆ ਨੂੰ ਅਚਾਨਕ ਰੱਦ ਕੀਤੇ ਜਾਣ ਦੇ ਮੱਦੇਨਜ਼ਰ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਭਵਨ ਦੇ ਬਾਹਰ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਨਾਕਾਮ ਰਹਿਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ‘‘ਭਾਜਪਾ ਸਰਕਾਰ ਦੀ ਅਯੋਗਤਾ ਕਾਰਨ ਸਾਡੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਪ੍ਰੀਖਿਆ ਨੀਟ ਦੀ ਸਾਲਾਂ ਤੋਂ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਿਹਨਤ ਨੂੰ ਖੋਰਾ ਲਾਇਆ ਗਿਆ ਹੈ। ਵੜਿੰਗ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੇਪਰ ਲੀਕ ਨੂੰ ਰੋਕਣ ਨੂੰ ਇੱਕ ਮਿਸ਼ਨ ਬਣਾਇਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ‘‘ਸਾਨੂੰ ਆਪਣੀ ਲੜਾਈ ਜਾਰੀ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਮੁੱਦਾ ਸਿਰਫ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਹੀ ਨਹੀਂ, ਬਲਕਿ ਪੂਰੇ ਦੇਸ਼ ਦੇ ਭਵਿੱਖ ਨਾਲ ਸੰਬੰਧਿਤ ਹੈ।

ਜਲੰਧਰ ਉਪ ਚੋਣ: ਨਾਮਜਦਗੀ ਦੇ ਆਖ਼ਰੀ ਦਿਨ ਆਪ, ਅਕਾਲੀ ਤੇ ਕਾਂਗਰਸ ਉਮੀਦਵਾਰ ਨੇ ਭਰੇ ਕਾਗਜ਼

ਸਰਕਾਰ ਵਾਰ-ਵਾਰ ਰਾਸ਼ਟਰ ਨੂੰ ਅਸਫਲ ਕਰ ਰਹੀ ਹੈ, ਭਾਵੇਂ ਇਹ ਲੋਕਤੰਤਰ ਨੂੰ ਕਮਜ਼ੋਰ ਕਰਕੇ, ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਕੇ, ਮੀਡੀਆ ਦੀ ਆਜ਼ਾਦੀ ਨੂੰ ਦਬਾਉਣ ਨਾਲ ਤੇ ਹੁਣ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਕੇ ਕਰ ਰਹੀ ਹੈ। ਵੜਿੰਗ ਨੇ ਅੱਜ ਤੱਕ ਲੀਕ ਹੋਈਆਂ 41 ਵੱਖ-ਵੱਖ ਪ੍ਰੀਖਿਆਵਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਸਰਕਾਰ ਦੇ ਅਧੀਨ ਪ੍ਰੀਖਿਆ ਲੀਕ ਦੇ ਵੱਧ ਰਹੇ ਚਿੰਤਾਜਨਕ ਮਾਮਲਿਆਂ ਵੱਲ ਇਸ਼ਾਰਾ ਕੀਤਾ ਹੈ। ਇਸ ਦੌਰਾਨ ਕਾਂਗਰਸੀਆਂ ਦਾ ਇਹ ਵੱਡਾ ਕਾਫ਼ਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਭਾਜਪਾ ਪੰਜਾਬ ਹੈੱਡਕੁਆਰਟਰ ਵੱਲ ਵਧਿਆ ਪਰ ਪੁਲਿਸ ਵੱਲੋਂ ਰੋਕ ਦਿੱਤਾ ਗਿਆ, ਜਿਸ ਕਾਰਨ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਪੁਲਿਸ ਦੇ ਰਾਹੀਂ ਲੋਕਾਂ ਦੀ ਆਵਾਜ਼ ਨੂੰ ਜਬਰਦਸਤੀ ਬੰਦ ਨਹੀਂ ਕੀਤਾ ਜਾ ਸਕਦਾ।

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ

ਪੰਜਾਬ ਕਾਂਗਰਸ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖੇਗੀ। ਇਸ ਰੋਸ ਮੁਜ਼ਾਹਰੇ ਵਿੱਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ , ਸਾਬਕਾ ਸਪੀਕਰ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਕੇਪੀ , ਸੰਸਦ ਮੈਂਬਰ ਪਟਿਆਲਾ ਡਾ. ਧਰਮਵੀਰ ਗਾਂਧੀ , ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ , ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਵਿਧਾਇਕ ਸੁਖਪਾਲ ਭੁੱਲਰ , ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ , ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਐਨਐਸਯੂੁਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸਮੇਤ ਪ੍ਰਮੁੱਖ ਆਗੂ ਸ਼ਾਮਲ ਹੋਏ।

Related posts

ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ਵਿੱਚ ਹਮੇਸ਼ਾ ਪੰਜਾਬ ਦੇ ਪਾਣੀ, ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦਾ ਮੁੱਦਾ ਚੁੱਕਿਆ: ਭਗਵੰਤ ਮਾਨ

punjabusernewssite

ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਸਖ਼ਤ

punjabusernewssite

ਰਾਮ ਰਹੀਮ ਨੇ ਜੇਲ ਤੋਂ ਬਾਹਰ ਆਉਣ ਲਈ ਮੁੜ ਮੰਗੀ ਪੈਰੋਲ

punjabusernewssite