ਜੀਤਮਹਿੰਦਰ ਸਿੱਧੂ ਨੇ ਦਿਵਾਇਆ ਭਰੋਸਾ, 2027 ’ਚ ਤਲਵੰਡੀ ਸਾਬੋ ਹਲਕੇ ਤੋਂ ਚੋਣ ਲੜੇਗਾ ਖ਼ੁਸਬਾਜ ਜਟਾਣਾ
ਤਲਵੰਡੀ ਸਾਬੋ, 29 ਅਪ੍ਰੈਲ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਵਿਚਕਾਰ ਪਿਛਲੇ ਸਮੇਂ ਦੌਰਾਨ ਪੈਦਾ ਹੋਏ ਮਤਭੇਦ ਨੂੰ ਦੂਰ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ’ਚ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ
ਇਸ ਮੌਕੇ ਸਮੂਹ ਕਾਂਗਰਸ ਲੀਡਰਸ਼ਿਪ ਨੇ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਆਗਾਮੀ ਇੱਕ ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਮਲਕਿਾਰੁਜਨ ਖੜਗੇ ਅਤੇ ਕੌਮੀ ਆਗੂ ਰਾਹੁਲ ਗਾਂਧੀ ਤੇ ਸ਼੍ਰੀਮਤੀ ਸੋਨੀਆ ਗਾਂਧੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਅੱਜ ਬਹੁਤ ਖ਼ੁਸੀ ਦੀ ਗੱਲ ਹੈ ਕਿ ਪੰਜਾਬ ਦੀ ਚੜਦੀ ਕਲਾਂ ਲਈ ਇੱਥੇ ਨਤਮਸਤਕ ਹੋਏ ਹਾਂ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕਾਂਗਰਸ ਪਾਰਟੀ ਦਾ ਕੱਲਾ-ਕੱਲਾ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜਬੂਤੀ ਲਈ ਕੰਮ ਕਰੇਗਾ।
ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ
ਸ: ਸਿੱਧੂ ਨੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਤਲਵੰਡੀ ਸਾਬੋ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੋਣਗੇ ਤੇ ਜਟਾਣਾ ਦੀ ਜਿੱਤ ਲਈ ਉਹ ਪੂਰੀ ਤਨਦੇਹੀ ਨਾਲ ਅੱਗੇ ਹੋ ਕੇ ਕੰਮ ਕਰਨਗੇ। ਇਸਤੋਂ ਬਾਅਦ ਖ਼ੁਸਬਾਜ ਸਿੰਘ ਜਟਾਣਾ ਨੇ ਵੀ ਪੂਰੇ ਉਤਸ਼ਾਹ ਦੇ ਨਾਲ ਅਪਣੇ ਸਾਥੀਆਂ ਸਹਿਤ ਜੀਤਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਵਿਚ ਕੁੱਦਣ ਦਾ ਐਲਾਨ ਕਰਦਿਆਂ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਹਲਕੇ ਵਿਚੋਂ ਉਹ ਵੱਡੀ ਲੀਡ ਨਾਲ ਅਪਣੇ ਵੱਡੇ ਭਰਾ ਨੂੰ ਜਿੱਤ ਦਿਵਾਉਣਗੇ। ਇਸ ਦੌਰਾਨ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਦੋਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿਚ ਇਕੱਠੇ ਹੋ ਕੇ ਮੋਰਚਾ ਸੰਭਾਲਣ ਦੀ ਅਪੀਲ ਕੀਤੀ।
Share the post "ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦੀ ਅਗਵਾਈ ਹੇਠ ‘ਇਕਸੁਰ’ ਹੋਏ ਜੀਤਮਹਿੰਦਰ ਸਿੱਧੂ ਤੇ ਖ਼ੁਸਬਾਜ਼ ਜਟਾਣਾ"