ਪਟਿਆਲਾ, 6 ਅਗਸਤ: ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਪਰਜ਼ੀਡੀਅਮ ਦੇ ਸਾਰੇ ਮੈਂਬਰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਇਕ ਮੀਟਿੰਗ ਵੀ ਹੋਵੇਗੀ, ਜਿਸ ਵਿਚ ਭਵਿੱਖ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।
ਖੁਸਖ਼ਬਰੀ: ਪੰਜਾਬ ’ਚ ਦੋ ਹੋਰ ਟੋਲ ਪਲਾਜ਼ੇ ਹੋਏ ਬੰਦ, ਲੋਕਾਂ ਦੇ ਬਚਣਗੇ ਕਰੋੜਾਂ ਰੁਪਏ
ਉਨ੍ਹਾਂ ਦੱਸਿਆ ਕਿ ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਅਕਾਲੀ ਵਿਚ ਸੁਧਾਰ ਨੂੰ ਲੈ ਕੇ ਬਣਾਈ ਗਈ ਹੈ ਅਤੇ ਇਸ ਲਹਿਰ ਨਾਲ ਵੱਡੀ ਗਿਣਤੀ ਵਿਚ ਆਮ ਲੋਕ ਤੇ ਵਿਸ਼ੇਸ਼ ਤੌਰ ’ਤੇ ਪੰਥਕ ਸਖਸ਼ੀਅਤਾਂ ਜੁੜ ਰਹੀਆਂ ਹਨ। ਲਹਿਰ ਵਲੋਂ ਜਿਥੇ ਮੁੜ ਤੋਂ ਸ਼ਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ’ਤੇ ਤੋਰੇ ਜਾਣ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਰੋਮਣੀ ਅਕਾਲੀ ਦਲ ਵਿਚ ਪਿਛਲੇ ਸਮੇਂ ਦੌਰਾਨ ਕਾਫੀ ਵੱਡਾ ਨਿਘਾਰ ਆਇਆ। ਵਿਸ਼ੇਸ਼ ਤੌਰ ’ਤੇ 2017 ਤੋਂ ਬਾਅਦ ਅਕਾਲੀ ਦਲ ਲਗਾਤਾਰ ਸਾਰੀਆਂ ਚੋਣਾਂ ਹਾਰਿਆਂ। 2022 ਵਿਚ ਇਨ੍ਹਾਂ ਹਾਰ ਦੇ ਕਾਰਨ ਜਾਣਨ ਲਈ ਝੂੰਦਾ ਕਮੇਟੀ ਦਾ ਗਠਨ ਕੀਤਾ ਗਿਆ।
ਬਠਿੰਡਾ ਦੀ ਨਵੀਂ ਐਸਐਸਪੀ ਨੇ ਆਉਂਦੇ ਹੀ ਚੁੱਕੇ ਨਸ਼ਾ ਤਸਕਰ,402 ਗਰਾਮ ਹੈਰੋਇਨ ਸਮੇਤ 3 ਕਾਬੂ
ਇਸ ਕਮੇਟੀ ਨੇ ਜਿਹੜੀ ਰਿਪੋਰਟ ਦਿੱਤੀ, ਉਸ ਨੂੰ ਵੀ ਲਾਗੂ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ 2024 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾ ਵਿਚ ਵੀ ਭੁਗਤਣੇ ਪਏ। ਇਸ ਤੋਂ ਬਾਅਦ ਅਕਾਲੀ ਦਲ ਦੇ ਪੰਥਕ ਆਗੂਆਂ ਨੇ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਪਰ ਜਦੋਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਨਾ ਕੀਤੀ ਗਈ ਤਾਂ ਇਸ ਤੋਂ ਬਾਅਦ ਅਕਾਲੀ ਆਗੂਆਂ ਨੇ ਪਾਰਟੀ ਦੇ ਪਲੇਟਫਾਰਮ ’ਤੇ ਆਪਣੀ ਆਵਾਜ਼ ਚੁੱਕੀ ਪਰ ਜਦੋਂ ਉਥੇ ਵੀ ਕੋਈ ਸੁਣਵਾਈ ਨਾ ਹੋਈ ਤਾਂ ਮਜਬੂਰਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਗਠਨ ਕੀਤਾ ਗਿਆ ਅਤੇ ਹੁਣ ਕਿਸ ਤਰ੍ਹਾਂ ਸੁਧਾਰ ਲਹਿਰ ਰਾਹੀਂ ਅਕਾਲੀ ਦਲ ਵਿਚ ਸੁਧਾਰ ਕੀਤਾ ਜਾ ਸਕਦਾ ਹੈ, ਇਸ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
Share the post "ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਦੀ ਅਗਵਾਈ ਹੇਠ ਪਰਜ਼ੀਡੀਆਮ ਸ੍ਰੀ ਦਰਬਾਰ ਸਾਹਿਬ ਵਿਖੇ ਭਲਕੇ ਹੋਵੇਗੀ ਨਤਮਸਤਕ: ਬਰਾੜ"