ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

Date:

spot_img

👉ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਦੀ ਸਪੱਸ਼ਟ ਪਛਾਣ ਅਤੇ ਮਾਲਕੀ ਦੇ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਵਿੱਚ ਹੋਣਗੇ ਸਹਾਇਕ: ਕੁਲਵੰਤ ਸਿੰਘ
👉ਪੰਜਾਬ ਭਰ ਵਿੱਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਵੰਡੇ; ਮੋਹਾਲੀ ਉਪ ਮੰਡਲ ਵਿੱਚ 42 ਕਾਰਡ ਵੰਡੇ : ਐਮ ਐਲ ਏ ਕੁਲਵੰਤ ਸਿੰਘ
SAS Nagar News:‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਹੁਸੈਨਪੁਰ ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ 42 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਪ੍ਰਦਾਨ ਕੀਤੇ ਗਏ।ਇਸ ਮੌਕੇ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਪੰਜਾਬ ਭਰ ਵਿੱਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਸਬੰਧੀ ਪਹਿਲਾਂ ਮਾਲਕੀ ਦੇ ਦਸਤਾਵੇਜ਼ ਉਪਲਬਧ ਨਾ ਹੋਣ ਕਾਰਨ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਹ ਵੀ ਪੜ੍ਹੋ 👉CBI ਦੀ Raid; BJP ਦੀ ਬੁਖਲਾਹਟ ਦੀ ਨਿਸ਼ਾਨੀ; ਡਟ ਕੇ ਮੁਕਾਬਲਾਂ ਕਰਾਂਗੇ: CM Bhagwant Mann

ਮਾਲਕੀ ਕਾਰਡ ਇਸ ਸਬੰਧੀ ਦਸਤਾਵੇਜ਼ੀ ਸਬੂਤ ਉਪਲਬਧ ਕਰਵਾਉਣ ਵਿੱਚ ਸਹਾਇਕ ਹੋਣਗੇ।ਉਨ੍ਹਾਂ ਦੱਸਿਆ ਕਿ ਮਾਲਕੀ ਪ੍ਰਮਾਣ ਪੱਤਰ ਵਿੱਚ ਜਾਇਦਾਦ ਦੇ ਮਾਲਕੀ ਹੱਕਾਂ ਦੀ ਸਪੱਸ਼ਟ ਪਛਾਣ ਲਈ ਲੋੜੀਂਦੇ ਵੇਰਵੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਦੇਸ਼ਾਂਤਰ ਅਤੇ ਵਿਥਕਾਰ, ਛਤਿਆ ਹੋਇਆ ਖੇਤਰਫਲ, ਉਸਾਰੀ ਹੋਇਆ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਆਦਿ ਸ਼ਾਮਲ ਹਨ। ਇਸ ਨਾਲ ਜਾਇਦਾਦ ਦੀ ਸਥਿਤੀ ਅਤੇ ਮਾਲਕੀ ਸਬੰਧੀ ਰਿਕਾਰਡ ਨੂੰ ਸਪੱਸ਼ਟ ਅਤੇ ਵਿਵਸਥਿਤ ਢੰਗ ਨਾਲ ਦਰਜ ਕਰਨ ਵਿੱਚ ਮਦਦ ਮਿਲੇਗੀ।ਸ. ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਪੱਸ਼ਟਤਾ ਨਾ ਹੋਣ ਕਾਰਨ ਕਈ ਪਰਿਵਾਰਾਂ ਵਿੱਚ ਮਾਲਕੀ ਹੱਕਾਂ ਨੂੰ ਲੈ ਕੇ ਵਿਵਾਦ ਵੀ ਪੈਦਾ ਹੁੰਦੇ ਸਨ। ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਸਬੰਧੀ ਸਪੱਸ਼ਟ ਦਸਤਾਵੇਜ਼ੀ ਰਿਕਾਰਡ ਮੁਹੱਈਆ ਕਰਵਾ ਕੇ ਅਜਿਹੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਸਹਾਇਕ ਹੋਣਗੇ।

ਇਹ ਵੀ ਪੜ੍ਹੋ 👉ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ :- ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵੀ ਯੋਗ ਲਾਭਪਾਤਰੀ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਵਾਸੀਆਂ ਨੇ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ ਸ. ਗੁਰਪ੍ਰੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਲੀਡਰ ਸ. ਕੁਲਦੀਪ ਸਿੰਘ ਸਮਾਣਾ ਅਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...

ਜ਼ਮੀਨ ਖਰੀਦਣ ਤੋਂ ਪਹਿਲਾਂ ਸਾਵਧਾਨ! ਜਾਅਲੀ ਰਜਿਸਟਰੀ ਨੇ ਕਈਆਂ ਨੂੰ ਫਸਾਇਆ

ਸੋਚੋ… ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਬਚਤ ਲਗਾ ਕੇ...

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...