👉ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਲੋਕ ਆਪਣੀ ਜਾਇਦਾਦ ਦੇ ਅਸਲ ਮਾਲਕ ਬਣ ਸਕੇ: ਕੁਲਵੰਤ ਸਿੰਘ
👉ਮੋਹਾਲੀ ਹਲਕੇ ਦੇ 15 ਪਿੰਡਾਂ ਵਿੱਚ ਵੰਡੇ ਜਾ ਚੁੱਕੇ ਹਨ ਪ੍ਰਾਪਰਟੀ ਕਾਰਡ
SAS Nagar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਿੱਡੇ ਮਾਜਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 76 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ 👉ਕੇਂਦਰ ਦੇ ਇੰਨਕਾਰ ਤੋਂ ਬਾਅਦ High Court ਨੇ CM ਮਾਨ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ, ਜਾਣੋਂ ਮਾਮਲਾ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਆਪਣੇ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਰਿਹਾਇਸ਼ ਸਬੰਧੀ ਮਾਲਕੀ ਹੱਕਾਂ ਪ੍ਰਤੀ ਨਿਸ਼ਚਿੰਤ ਹੋ ਸਕਣ। ਉਨ੍ਹਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਹੁਣ ਤੱਕ 15 ਪਿੰਡਾਂ ਵਿੱਚ ਅਜਿਹੇ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ 👉ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਜਾਇਦਾਦ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਜਾਇਦਾਦ ਸਬੰਧੀ ਮਾਲਕੀ ਦਸਤਾਵੇਜ਼ ਉਪਲਬਧ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਹੱਕਾਂ ਦੀ ਰਾਖੀ ਕਰਨ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਇਹ ਵੀ ਪੜ੍ਹੋ 👉Amit Shah ਦੇ ਟਵੀਟ ‘ਤੇ CM Bhagwant Mann ਤੇ Arvind Kejriwal ਦਾ ਮੋੜਵਾਂ ਜਵਾਬ
ਵਿਧਾਇਕ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਸਰਕਾਰੀ ਨੁਮਾਇੰਦਿਆਂ ਵੱਲੋਂ ਬਕਾਇਦਾ ਸਰਵੇਖਣ ਕਰਕੇ ਮਾਲਕੀ ਦਸਤਾਵੇਜ਼ ਤਿਆਰ ਕਰਵਾਏ ਗਏ ਹਨ। ਲਾਭਪਾਤਰੀਆਂ ਨੂੰ ਆਪਣੇ ਦਸਤਾਵੇਜ਼ ਪ੍ਰਾਪਤ ਕਰਨ ਲਈ ਅਦਾਲਤਾਂ ਜਾਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪਏ ਅਤੇ ਨਾ ਹੀ ਇਸ ਪ੍ਰਕਿਰਿਆ ਲਈ ਉਨ੍ਹਾਂ ਨੂੰ ਕੋਈ ਖਰਚਾ ਕਰਨਾ ਪਿਆ।
ਇਹ ਵੀ ਪੜ੍ਹੋ 👉Parvinder singh jhota murder case; ਦੁਕਾਨ ਨੂੰ ਅੱਗ ਲਗਾਉਣ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁਧ ਪਰਚੇ ਦਰਜ਼
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3,000 ਤੋਂ ਵਧੇਰੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 31 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਈ ਖੇਡ ਮੈਦਾਨ ਤਿਆਰ ਕਰਕੇ ਖਿਡਾਰੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।ਪਿੰਡ ਮਿੱਡੇ ਮਾਜਰਾ ਦੇ ਵਸਨੀਕਾਂ ਦੀ ਮੰਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਿੱਚ ਜਲਦੀ ਹੀ ਖੇਡ ਮੈਦਾਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਭਵਿੱਖ ਵਿੱਚ ਵੀ ਲਗਾਤਾਰ ਅੱਗੇ ਵਧਾਉਂਦੀ ਰਹੇਗੀ।
ਇਹ ਵੀ ਪੜ੍ਹੋ 👉ਪੰਜਾਬ ਫ਼ੇਰੀ ਤੋਂ ਪਹਿਲਾਂ Sachin Pilot ਵੱਲੋਂ Raja Warring ਦੀ ਤਾਰੀਫ਼ ਦੀ ਸਿਆਸੀ ਗਲਿਆਰਿਆਂ ਵਿਚ ਚਰਚਾ!
ਇਸ ਮੌਕੇ ਸਰਪੰਚ ਮਲਕੀਤ ਕੌਰ ਪਤਨੀ ਸੁਖਵਿੰਦਰ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਪੰਚ, ਸਤਨਾਮ ਸਿੰਘ ਸਰਪੰਚ ਤੇ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਮਿੱਡੇ ਮਾਜਰਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੰਧੂ, ਜਗਤਾਰ ਸਿੰਘ ਗੁਡਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



