ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ: ਅੱਜ ਮੰਗਲਵਾਰ ਨੂੰ ਮੇਲਾ ਮਾਘੀ ਮੌਕੇ ਪੰਥਕ ਧਿਰਾਂ ਵੱਲੋਂ ਕੀਤੀ ਵੱਡੀ ਪੰਥਕ ਕਾਨਫਰੰਸ ਦੌਰਾਨ ਇੱਕ ਨਵੀਂ ਸਿਆਸੀ ਜਮਾਤ ਦਾ ਐਲਾਨ ਕੀਤਾ ਗਿਆ। ਖ਼ਡੂਰ ਸਾਹਿਬ ਤੋਂ ਅਜਾਦ ਐਮ.ਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਇਸ ਨਵੀਂ ਪਾਰਟੀ ਦਾ ਨਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਮੌਕੇ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜਿਹੜੀ ਇਸ ਨਵੇਂ ਅਕਾਲੀ ਦਲ ਦਾ ਸੰਵਿਧਾਨ ਤੇ ਭਰਤੀ ਸਬੰਧੀ ਮੁਹਿੰਮ ਅੱਗੇ ਤੋਰੇਗੀ।
ਇਹ ਵੀ ਪੜ੍ਹੋ ਕਿਸਾਨ ਅੰਦੋਲਨ ਦੌਰਾਨ ਸੁਨੀਲ ਜਾਖੜ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ
ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫ਼ਰੀਦਕੋਟ ਤੋਂ ਐਮ.ਪੀ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਇਸ ਕਾਨਫਰੰਸ ਵਿਚ ਪੰਥ ਬਚਾਓ, ਪੰਜਾਬ ਬਚਾਓ ਦਾ ਹੋਕਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਇੱਕ ਸੋਚ ਦੀ ਜਰੂਰਤ ਹੈ, ਜਿਸਦੇ ਲਈ ਇਸ ਨਵੀਂ ਸਿਆਸੀ ਜਮਾਤ ਦਾ ਫੈਸਲਾ ਲਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਨਵੀਂ ਪਾਰਟੀ ਦਾ ਐਲਾਨ ਪੰਜਾਬ ’ਚ ਨਵਾਂ ਰੰਗ ਭਰੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਹੋਇਆ ਐਲਾਨ"