ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵੈਨਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ ਲਾਜ਼ਮੀ:ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

0
46

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ:ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟਰੇਟ ਜਸਪਾਲ ਸਿੰਘ ਗਿੱਦੜਬਾਹਾ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਧੌਲਾ ਅਤੇ ਛੱਤਿਆਣਾ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੱਲੋਂ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲ ਵੈਨ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ ਲਾਜ਼ਮੀ ਹੈ। ਇਸਦੇ ਨਾਲ ਹੀ ਸਕੂਲ ਵੈਨ ਦੇ ਪਿੱਛੇ ਅਤੇ ਅੱਗੇ ‘ਸਕੂਲ ਬੱਸ’ ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ ’ਤੇ ਲਈ ਗਈ ਬੱਸ ਹੈ, ਤਾਂ ਆਨ ਸਕੂਲ ਡਿਊਟੀ ਸਪਸ਼ਟ ਤੌਰ ’ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਇਸ ਮੌਕੇ ਟਰੈਫਿਕ ਇੰਚਾਰਜ ਜਗਸੀਰ ਪੂਰੀ, ਸਟੈਨੋ ਉਪ-ਮੰਡਲ ਮੈਜਿਸਟਰੇਟ ਗਿੱਦੜਬਾਹਾ ਦਰਸ਼ਨ ਸਿੰਘ ਅਤੇ ਆਊਟਰੀਚ ਵਰਕਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀਮਤੀ ਹੀਨਾ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here