Punjabi Khabarsaar
ਮੁਕਤਸਰ

ਸਵੀਪ ਗਤੀਵਿਧੀ ਤਹਿਤ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਸ੍ਰੀ ਮੁਕਤਸਰ ਸਾਹਿਬ 24 ਅਕਤੂਬਰ:ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਜਸਪਾਲ ਸਿੰਘ ਬਰਾੜ ਐਸ ਡੀ ਐਮ -ਕਮ ਰਿਟਰਨਿੰਗ ਅਫਸਰ ਗਿੱਦੜਬਾਹਾ ਦੀਆਂ ਹਦਾਇਤਾਂ ਤੇ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਢੰਗ ਨਾਲ ਇਸਤੇਮਾਲ ਕਰਨ ਲਈਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਸ਼੍ਰੀਮਤੀ ਰਜਵੰਤ ਕੌਰ ਸੀ ਡੀ ਪੀ ਓ ਗਿੱਦੜਬਾਹਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਆਸਾ ਬੁੱਟਰ ਵਿਖੇ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਦੁਆਰਾ ਔਰਤ ਵੋਟਰਾਂ ਨੂੰ ਗਿੱਦੜਬਾਹਾ ਜਿਮਨੀ ਚੋਣਾਂ 2024 ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ: ਸਿਵਲ ਸਰਜਨ ਬਠਿੰਡਾ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ

ਇਸੇ ਤਰ੍ਹਾਂ ਹੀ ਵਿੱਕੀ ਕੁਮਾਰ ਡੈਡੀਕੇਟਡ ਏ.ਈ.ਆਰ.ਓ ਅਤੇ ਅਸ਼ੋਕ ਕੁਮਾਰ ਵਲੋਂ ਵੀ ਮਾਰਕੀਟ ਕਮੇਟੀ ਗਿੱਦੜਬਾਹਾ ਅਤੇ ਸੂਆਂ ਰੋਡ ਵਿਖੇ ਵਸਦੇ ਝੁੱਗੀ ਝੋਪੜੀ ਦੇ ਵਸਨੀਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਮੌਕੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ, ਡਰ, ਭੈਅ ਅਤੇ ਪੱਖਪਾਤ ਵੋਟ ਪਾਉਣ ਲਈ ਸਮਝਾਇਆ ਗਿਆ

Related posts

ਗੈਗਸਟਰ ਲਾਰੈਸ ਬਿਸਨੋਈ ਦੇ ਨਾਂ ’ਤੇ 30 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

punjabusernewssite

ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲਣ ਦੀ ਬਜਾਏ ਉਨ੍ਹਾਂ ਨੂੰ ਰਸੋਈ ਦੇ ਰਾਸਨ ਲਈ ਹਜ਼ਾਰ-ਹਜ਼ਾਰ ਰੁਪਏ ਦਿੱਤੇ ਜਾਣ: ਹਰਗੋਬਿੰਦ ਕੌਰ

punjabusernewssite

ਥਾਣੇ ਦਾ ਮੁੱਖ ਮੁਨਸ਼ੀ 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

punjabusernewssite