ਮੁਕਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਗਿੱਦੜਬਹਾ ਤਹਿਸੀਲ ਦੀ ਅਚਨਚੇਤ ਚੈਕਿੰਗ

Date:

spot_img

Gidderbaha News:ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਵਿਚ ਆਮ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਲਈ ਦਿੱਤੀਆਂ ਹਿਦਾਇਤਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਦਿਆਂ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਿਲੇਸ਼ ਦੁਆਰਾ ਸੋਮਵਾਰ ਨੂੰ ਗਿੱਦੜਬਹਾ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਗਈ ਅਤੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਡਿਪਟੀ ਕਮਿਸ਼ਨਰ ਨੇ ਰਜਿਸਟਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ

ਡਿਪਟੀ ਕਮਿਸ਼ਨਰ ਨੇ ਸਖ਼ਤ ਹਿਦਾਇਤ ਦਿੰਦਿਆਂ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਮਾਲ ਅਧਿਕਾਰੀ ਵਿਰੁਧ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕੋਈ ਕੰਮ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਤਾਂ ਸੰਬੰਧਤ ਰਜਿਸਟਰੀ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਗੀ। ਇਸ ਮੌਕੇ ਲੋਕਾਂ ਨੇ ਪਬਲਿਕ ਨੇ ਰਜਿਸਟਰੀਆਂ ਵਿੱਚ ਆ ਰਹੀਆਂ ਔਕੜਾਂ ਬਾਰੇ ਡੀਸੀ ਸਾਹਿਬ ਨੂੰ ਜਾਣੂ ਕਰਾਇਆ ਅਤੇ ਉਨ੍ਹਾਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਅ ਨੂੰ ਲੋਕਾਂ ਦੀਆਂ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਮ ਪਬਲਿਕ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਹੀ ਆਪਣੇ ਸਹੀ ਕੰਮ ਕਰਾਉਣ ਅਤੇ ਭ੍ਰਿਸਟਾਚਾਰ ਰੋਕਣ ਵਿਚ ਸਰਕਾਰ ਦਾ ਸਾਥ ਦੇਣ।

ਇਹ ਵੀ ਪੜ੍ਹੋ  ਮੁਕਤਸਰ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆ ਨੂੰ 3 ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਿਦਾਇਤ ਕੀਤੀ ਕਿ ਆਮ ਜਨਤਾ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਾਨੂੰਨ ਮੁਤਾਬਕ ਕੰਮਕਾਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਗਿੱਦੜਬਹਾ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਗਿੱਦੜਬਹਾ ਕਮਲਜੀਤ ਸਿੰਘ ਬਰਾੜ ਅਤੇ ਨਾਇਬ ਤਹਿਸੀਲਦਾਰ ਅੰਮ੍ਰਿਤ ਅਗਰਵਾਲ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...