ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ
ਨਸ਼ੇ ਦੇ ਮਰੀਜ਼ਾਂ ਨੂੰ ਰਾਜ਼ੀ ਕਰ ਕੇ ਘਰ ਭੇਜਣ ਲਈ ਸਿਹਤ ਵਿਭਾਗ ਵਚਨਬੱਧ -ਡਾ ਗੁਰਮੇਜ ਰਾਮ
Ferozepur News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਆਰ ਪਾਰ ਦੀ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵੱਲੋ ਡਾ. ਗੁਰਮੇਜ ਰਾਮ ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿਖੇ ਸਥਿੱਤ ਨਸ਼ਾ-ਛੁਡਾਊ ਕੇਂਦਰਾ ਸੁਖਮਨੀ, ਲਾਇਫ਼ ਲਾਈਨ, ਦਿਉੜਾ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਮਜ਼ੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਕੇਂਦਰ ਵਿਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ ਤਾਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ।
ਉਨ੍ਹਾਂ ਸਟਾਫ਼ ਦੇ ਹਾਜ਼ਰੀ ਰਜਿਸਟਰ ਅਤੇ ਮੈਡੀਸਿਨ ਦਾ ਰਿਕਾਰਡ ਚੈੱਕ ਕੀਤਾ ਅਤੇ ਹਦਾਇਤ ਕੀਤੀ ਰਿਕਾਰਡ ਮੁਕੰਮਲ ਰੱਖਿਆ ਜਾਵੇ ਅਤੇ ਮਰੀਜਾਂ ਦੇ ਇਲਾਜ਼ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਤੋ ਘਰ ਬਿਲਕੁਲ ਤੰਦਰੁਸਤ ਕਰ ਕੇ ਵਾਪਸ ਭੇਜਿਆ ਜਾਵੇ। ਡਾ. ਗੁਰਮੇਜ ਨੇ ਕਿਹਾ ਕਿ ਨਸ਼ਾਖ਼ੋਰੀ ਵੀ ਹੋਰਨਾਂ ਬੀਮਾਰੀਆਂ ਵਾਂਗ ਹੈ, ਜਿਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਸ਼ੇ ਦੇ ਮਰੀਜ਼ਾਂ ਦੀ ਸਿਹਤਯਾਬੀ ਲਈ ਪੂਰੀ ਵਾਹ ਲਾਉਂਦਾ ਹੈ ਅਤੇ ਮਰੀਜ਼ ਨੂੰ ਵੀ ਅਪਣਾ ਮਨ ਪੱਕਾ ਕਰ ਕੇ ਸਟਾਫ਼ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ ਸਪੈਸ਼ਲ ਡੀ ਜੀ ਪੀ ਅਰਪਤਿ ਸ਼ੁਕਲਾ ਨੇ ਮੋਹਾਲੀ ’ਚ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕੀਤੀ
ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓਪਨ ਜਿੰਮ, ਟੈਲੀਵਿਜ਼ਨ, ਮਿਊਜ਼ਿਕ ਸਿਸਟਮ ਜਿਹੀਆਂ ਸਹੂਲਤਾਂ ਦੇਣ ਅਤੇ ਖੇਡ ਗਤੀਵਿਧੀਆਂ ਕਰਾਉਣ ਦਾ ਮਕਸਦ ਉਨ੍ਹਾਂ ਨੂੰ ਕੇਂਦਰ ਵਿਚ ਘਰ ਜਿਹਾ ਮਾਹੌਲ ਪ੍ਰਦਾਨ ਕਰਨਾ ਹੈ ਤਾਕਿ ਉਨ੍ਹਾਂ ਦਾ ਧਿਆਨ ਨਸ਼ਿਆਂ ਦੀ ਬੁਰੀ ਆਦਤ ਤੋਂ ਹਮੇਸ਼ਾ ਲਈ ਪਾਸੇ ਹੋਵੇ ਅਤੇ ਉਹ ਆਮ ਵਿਅਕਤੀ ਵਾਂਗ ਅਪਣੀ ਜ਼ਿੰਦਗੀ ਬਤੀਤ ਕਰ ਸਕਣ।ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅਪਣੀ ਸਮੱਸਿਆ ਬਾਰੇ ਦੱਸ ਸਕਦਾ ਹੈ ਜਿਸ ਦਾ ਲੋੜੀਂਦੀ ਜਾਂਚ ਮਗਰੋਂ ਇਲਾਜ ਸ਼ੁਰੂ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਘਰ, ਰਿਸ਼ਤੇਦਾਰੀ ਜਾਂ ਗੁਆਂਢ ਵਿਚ ਨਸ਼ੇ ਦਾ ਕੋਈ ਮਰੀਜ਼ ਹੈ ਅਤੇ ਉਹ ਨਸ਼ਾ ਛਡਣਾ ਚਾਹੁੰਦਾ ਹੈ ਤਾਂ ਉਸ ਨੂੰ ਪ੍ਰੇਰਨਾ ਦੇ ਕੇ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਨਸ਼ੇ ਦੀ ਬੀਮਾਰੀ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਮੈਡੀਕਲ ਹੈਲਪਲਾਈਨ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।