Muktsar News:ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਰਾਸ਼ਨ ਡਿਪੂ ਪਿੰਡ ਭਾਰੂ ਅਤੇ ਰਾਸ਼ਨ ਡਿਪੂ ਬਾਬਾ ਗੰਗਾ ਰਾਮ ਡੇਰਾ ਗਿੱਦੜਬਾਹਾ ਦਾ ਦੌਰਾ ਕੀਤਾ ਗਿਆ। ਸ੍ਰੀ ਧਾਲੀਵਾਲ ਵੱਲੋਂ ਇਸ ਦੌਰੇ ਦੀ ਸ਼ੁਰੂਆਤ ਰਾਸ਼ਨ ਡਿਪੂ ਪਿੰਡ ਭਾਰੂ ਤੋਂ ਕੀਤੀ। ਨਿਰੀਖਣ ਦੌਰਾਨ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ Big News: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਇਸ ਰਾਸ਼ਨ ਡਿਪੂ ’ਤੇ ਕਣਕ ਦੀ ਵੰਡ ਦਾ ਕੰਮ ਵਧੀਆ ਤਰੀਕੇ ਨਾਲ ਕੀਤੇ ਜਾਣ ’ਤੇ ਉਨ੍ਹਾਂ ਵਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਮੌਕੇ ’ਤੇ ਮੌਜੂਦ ਲਾਭਪਾਤਰੀਆ ਨਾਲ ਗੱਲਬਾਤ ਵੀ ਕੀਤੀ ਗਈ।ਇਸ ਤੋਂ ਉਪਰੰਤ ਉਨ੍ਹਾਂ ਵੱਲੋਂ ਬਾਬਾ ਗੰਗਾ ਰਾਮ ਡੇਰਾ, ਗਿੱਦੜਬਾਹਾ ਦੇ ਰਾਸ਼ਨ ਡਿਪੂ ਦਾ ਨਿਰੀਖਣ ਕੀਤਾ ਗਿਆ। ਡਿਪੂ ’ਤੇ ਕਣਕ ਦੇ ਗੱਟਿਆ ਨੂੰ ਤੋਲ ਕੇ ਚੈੱਕ ਕੀਤਾ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕੀ ਕਣਕ ਦੇ ਗੱਟੇਆ ਵਿੱਚ 49 ਕਿਲੋ, 52 ਕਿਲੋ ਅਤੇ 53 ਕਿਲੋ ਕਣਕ ਪਾਈ ਗਈ ਅਤੇ ਗੱਟਿਆਂ ਵਿੱਚ ਬਰਾਬਰ ਮਾਤਰਾ ਵਿੱਚ ਕਣਕ ਨਹੀ ਸੀ।
ਇਹ ਵੀ ਪੜ੍ਹੋ Punjab Vigilance ਦਾ DGP ਬਦਲਿਆਂ, Varinder Kumar ਦੀ ਥਾਂ ਇਸ ਅਧਿਕਾਰੀ ਨੂੰ ਦਿੱਤੀ ਜਿੰਮੇਵਾਰੀ
ਇਸ ਸਬੰਧੀ ਉਨ੍ਹਾਂ ਮੌਕੇ ’ਤੇ ਮੌਜੂਦ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਬਣਦੀ ਕਾਰਵਾਈ ਕਰਦੇ ਹੋਏ ਰਿਪੋਰਟ ਕਮਿਸ਼ਨ ਨੂੰ ਭੇਜਣ ਦੀ ਹਦਾਇਤ ਕੀਤੀ।ਇਸ ਦੌਰੇ ਦੌਰਾਨ ਮੈਂਬਰ ਫ਼ੂਡ ਕਮਿਸ਼ਨ ਵੱਲੋਂ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਉਨ੍ਹਾਂ ਵੱਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ"