Thursday, April 16, 2026
spot_img
spot_img

ਮੰਦਭਾਗੀ ਘਟਨਾ; bathinda police ਦੇ ਹੌਲਦਾਰ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

Date:

spot_img

Bathinda News: ਬੀਤੀ ਰਾਤ ਬਠਿੰਡਾ-ਕੋਟਕਪੂਰਾ ਰੋਡ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਬਠਿੰਡਾ ਸਥਿਤ ਏਜੀਟੀਐਫ਼ ਵਿੰਗ ਵਿਚ ਤੈਨਾਤ ਪੰਜਾਬ ਪੁਲਿਸ ਦੇ ਇੱਕ ਹੈਡ ਕਾਂਸਟੇਬਲ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ਪਿੰਡ ਵੜਿੰਗ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਜਸਵਿੰਦਰ ਸਿੰਘ ਮਾਪਿਆਂ ਦਾ ਇਕੱਲਾ ਪੁੱਤਰ ਸੀ, ਜਿਸਦਾ ਕੁੱਝ ਸਮਾਂ ਪਹਿਲਾਂ ਵਿਆਹ ਹੋਇਆ ਸੀ ਤੇ ਹੂਣ ਉਸਦੇ ਘਰ ਵੀ ਇੱਕ ਛੋਟਾ ਲੜਕਾ ਹੈ।

ਇਹ ਵੀ ਪੜ੍ਹੋ  ਮਾਮਲਾ ਸ਼੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਭੇਜਣ ਦਾ, ਪੰਜਾਬ ਪੁਲਿਸ ਅੱਜ ਕਰੇਗੀ ਵੱਡਾ ਖੁਲਾਸਾ !

ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਦੀ ਅੰਮ੍ਰਿਤਸਰ ਵਿਖੇ ਡਿਊਟੀ ਲੱਗੀ ਹੋਈ ਸੀ, ਜਿੱਥੋਂ ਉਹ ਵਾਪਸ ਆਪਣੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਇੱਕ ਟਰੱਕ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਮਾਮਲੇ ਵਿਚ ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਬਾਅਦ ਦੁਪਿਹਰ ਜੱਦੀ ਪਿੰਡ ਵਿਖੇ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related