spot_img

ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

Date:

spot_img

👉ਦੋਸਤ ਨੂੰ ਫ਼ਲਾਈਟ ਚੜਾਉਣ ਜਾ ਰਹੇ ਮ੍ਰਿਤਕ, ਵਿਦੇਸ਼ ਜਾਣ ਵਾਲਾ ਨੌਜਵਾਨ ਗੰਭੀਰ ਜਖ਼ਮੀ
Hoshiarpur News:ਉੱਤਰੀ ਭਾਰਤ ‘ਚ ਪੈ ਰਹੀ ਭਿਆਨਕ ਧੁੰਦ ਦੇ ਕਾਰਨ ਸ਼ਨੀਵਾਰ ਨੁੰ ਤੜਕਸਾਰ ਹੁਸ਼ਿਆਰਪੁਰ ਵਿਖੇ ਵਾਪਰੇ ਇੱਕ ਜਬਰਦਸਤ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋਣ ਅਤੇ ਇੱਕ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਮ੍ਰਿਤਕ ਚਾਰੋਂ ਨੌਜਵਾਨ ਆਪਣੇ ਪੰਜਵੇਂ ਦੋਸਤ ਨੂੰ ਹਿਮਾਚਲ ਤੋਂ ਅੰਮ੍ਰਿਤਸਰ ਏਅਰਪੋਰਟ ਛੱਡਣ ਆ ਰਹੇ ਸਨ। ਵਿਦੇਸ਼ ਜਾਣ ਵਾਲਾ ਨੌਜਵਾਨ ਗੰਭੀਰ ਜਖ਼ਮੀ ਹੈ, ਜਿਸਦਾ ਇਲਾਜ ਚੱਲ ਰਿਹਾ।

ਇਹ ਵੀ ਪੜ੍ਹੋ CM ਦੀ ਕੁਰਸੀ; ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਐਲਾਨ, ਦੇਖੋ ਵੀਡੀਓ

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸੁਖਵਿੰਦਰ ਸਿੰਘ (45) ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ (46) ਪੁੱਤਰ ਦੇਸਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ, ਅਰੁਣ ਕੁਮਾਰ (45) ਪੁੱਤਰ ਗੁਰਪਾਲ ਸਿੰਘ ਚਲੇਟ ਪਿੰਡ (ਦੌਲਤਪੁਰ ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਜਦਕਿ ਜਖ਼ਮੀ ਦੀ ਪਹਿਚਾਣ ਅੰਮ੍ਰਿਤ ਕੁਮਾਰ ਦੇ ਤੌਰ ‘ਤੇ ਹੋਈ ਹੈ। ਇਹ ਸਾਰੇ ਨੌਜਵਾਨ ਇੱਕ ਆਈ 20 ਗੱਡੀ ਵਿੱਚ ਸਵਾਰ ਸਨ। ਇਹ ਹਾਦਸਾ ਅੱਡਾ ਦੁਸੜਕਾ ਕੋਲ ਹੋਇਆ, ਜਿੱਥੇ ਦਸੂਹਾ ਤੋਂ ਹੁਸ਼ਿਆਰਪੁਰ ਨੂੰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਧੁੰਦ ਦੇ ਕਾਰਨ ਵਾਪਰਿਆਂ। ਪੁਲਿਸ ਵੱਲੋਂ ਮੌੇਕੇ ‘ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...