Patiala News: ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਆਫ਼ੀਸਰ ਕਲੌਨੀ ਵਿਚ ਰਹਿਣ ਵਾਲੇ ਇੱਕ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦੀ ਸੂਚਨਾ ਹੈ। ਇਸ ਹਾਦਸੇ ਵਿਚ ਪਿਉ-ਧੀ ਮੌਤ ਹੋ ਗਈ ਜਦਕਿ ਮਾਂ-ਪੁੱਤ ਜਿੰਦਗੀ-ਮੌਤ ਦੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਦਾ ਰਾਜਿੰਦਰਾ ਹਸਪਤਾਲ ਵਿੱਚ ਹਿਲਾਜ ਚੱਲ ਰਿਬਹਾ। ਮ੍ਰਿਤਕਾਂ ਦੀ ਪਹਿਚਾਣ ਵਿਕਾਸ ਬਾਤਿਸ਼ (45) ਅਤੇ ਉਸਦੀ ਧੀ ਖੁਸ਼ੀ ਬਾਤਿਸ਼ (13) ਵਜੋਂ ਹੋਈ ਹੈ।
ਇਹ ਵੀ ਪੜ੍ਹੋ Punjab Police SHO arrested; ਵਰਦੀ ਦੀ ਆੜ ‘ਚ ਨਸ਼ਾ ਤਸਕਰੀ ਕਰਦਾ ਪੰਜਾਬ ਪੁਲਿਸ ਦਾ ਐਸਐਚਓ ਕਾਬੂ!
ਜਦਕਿ ਗੰਭੀਰ ਹਾਲਾਤ ਵਿਚ ਤਮੰਨਾ ਬਾਤਿਸ਼ (43) ਅਤੇ ਪੁੱਤਰ ਕਨਵ (11) ਹਨ। ਦਸਿਆ ਜਾ ਰਿਹਾ ਕਿ ਮ੍ਰਿਤਕ ਵਿਕਾਸ ਇੱਕ ਬੈਂਕ ਵਿਚ ਬਤੌਰ ਮੈਨੇਜਰ ਕੰਮ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਸ ਘਟਨਾ ਪਿੱਛੇ ਘਰੇਲੂ ਝਗੜਾ ਤੇ ਲੈਣ-ਦੇਣ ਦਾ ਵਿਵਾਦ ਹੋਣ ਦੀ ਜਾਣਕਾਰੀ ਮਿਲੀ ਹੈ। ਜਦਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





