spot_img

ਮੰਦਭਾਗੀ ਖ਼ਬਰ; ਰੋਜ਼ਗਾਰ ਲਈ ਵਿਦੇਸ਼ ਗਏ ਮਾਂ ਦੇ ‘ਇਕਲੌਤੇ’ ਪੁੱਤ ਦੀ ਸੜਕ ਹਾਦਸੇ ’ਚ ਹੋਈ ਮੌ+ਤ

Date:

spot_img

👉ਮਾਂ ਦਾ ਸੀ ਇਕਲੌਤਾ ਪੁੱਤਰ, ਪਿਊ ਦੀ ਵੀ 12 ਸਾਲ ਪਹਿਲਾਂ ਹੋ ਚੁੱਕੀ ਹੈ ਮੌਤ
Barnala News: ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ 28 ਸਾਲਾਂ ਨੌਜਵਾਨ ਦੀ ਵਿਦੇਸ਼ ਵਿਚ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਜੀਵਨਜੋਤ ਸਿੰਘ ਊਰਫ਼ ਵਿਸਕੀ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਤੇ ਉਸਦੇ ਬਾਪ ਬਲਵੀਰ ਸਿੰਘ ਦੀ ਵੀ 12 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਮੰਦਬੁੱਧੀ ਨਾਬਾਲਿਗ ਬੱਚੀ ਨਾਲ ਅੱਧੀ ਦਰਜ਼ਨ ਨੌਜਵਾਨਾਂ ਵੱਲੋਂ ਸਮੂਹਿਕ ਬਲਾਤਕਾਰ

ਹੁਣ ਉਹ ਕਰੀਬ ਦੋ ਸਾਲ ਪਹਿਲਾਂ ਮਨੀਲਾ ਵਿਚ ਆਪਣੇਮਾਸੀ ਦੇ ਲੜਕੇ ਕੋਲ ਰੋਜ਼ਗਾਰ ਦੀ ਖਾਤਰ ਗਿਆ ਸੀ। ਜਿੱਥੇ ਲੰਘੀ 16 ਅਪ੍ਰੈਲ ਨੂੰ ਇਸ ਨੌਜਵਾਨ ਦੀ ਉਸ ਸਮੇਂ ਦਰਦਨਾਕ ਮੌਤ ਹੋ ਗਈ ਜਦ ਕੰਮ ਤੋਂ ਵਾਪਸੀ ਸਮੇਂ ਉਸਦਾ ਮੋਟਰਸਾਈਕਲ ਇੱਕ ਬੱਸ ਨਾਲ ਟਕਰਾ ਗਿਆ। ਜੀਵਨ ਦਾ ਸਹਾਰਾ ਆਪਣੇ ਇਕਲੌਤੇ ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਂ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ ਪੰਜਾਬੀਆਂ ਨੂੰ ਡੌਂਕੀ ਲਵਾਉਣ ਵਾਲਾ ਏਜੰਟ ਚੜ੍ਹਿਆ ਪੁਲਿਸ ਅੜ੍ਹੀਕੇ

ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਜੀਵਨਜੋਤ ਦੇ ਮਾਸੀ ਦੇ ਲੜਕੇ ਦਲਜਿੰਦਰ ਸਿੰਘ ਦੀ ਵੀ ਕਰੀਬ ਚਾਰ ਮਹੀਨੇ ਪਹਿਲਾਂ ਮਨੀਲਾ ’ਚ ਹੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪ੍ਰਵਾਰਕ ਮੈਂਬਰ ਤੇ ਰਿਸ਼ਤੇਦਾਰਾਂ ਕੋਲ ਵੀ ਆਪਣਾ ਸਾਰਾ ਕੁੱਝ ਖੋਹ ਚੁੱਕੀ ਇਸ ਦੁਖਿਆਰੀ ਮਾਂ ਨੂੰ ਦਿਲਾਸਾ ਦੇਣ ਲਈ ਕੋਈ ਸਬਦ ਨਹੀਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...