ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Date:

spot_img

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ ਸਮਾਣਾ-ਪਾਤੜਾ ਰੋਡ ‘ਤੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਮਾਨਸਾ ਜਿਲੇ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਹਨਾਂ ਦੇ ਮੋਟਰਸਾਈਕਲ ਨਾਲ ਇੱਕ ਤੇਜ਼ ਰਫਤਾਰ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਾਜਵਿੰਦਰ ਸਿੰਘ ਅਤੇ ਬਲਵੀਰ ਸਿੰਘ ਵਾਸੀ ਪਿੰਡ ਸ਼ੇਰ ਖਾਂ ਜਿਲਾ ਮਾਨਸਾ ਦੇ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉America ‘ਚ ਪੰਜਾਬੀ ਮੂਲ ਦਾ ਨੌਜਵਾਨ ਆਪਣੀ ਪਤਨੀ ਨੂੰ ਕ*ਤ*ਲ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ ਮੌਕੇ ‘ਤੇ ਪੁੱਜੇ ਅਤੇ ਰਾਹਗੀਰਾਂ ਦੀ ਮਦਦ ਨਾਲ ਉਹਨਾਂ ਨੂੰ ਪਾਤੜਾ ਅਤੇ ਸਮਾਣਾ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਘਟਨਾ ਸਮਾਣਾ-ਪਾਤੜਾ ਸੜਕ ਉੱਪਰ ਘੱਗਾ ਦੇ ਨਜ਼ਦੀਕ ਦੇਦੜਾ ਪਿੰਡ ਦੇ ਕੋਲ ਵਾਪਰੀ। ਥਾਣਾ ਘੱਗਾ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

👉ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ...