ਚੰਡੀਗੜ੍ਹ: ਬੀਤੇ ਬੁੱਧਵਾਰ ਨੂੰ ਸੰਸਦ ਵਿਚ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ MP ਹਰਸਿਮਰਤ ਕੌਰ ਬਾਦਲ ਨੇ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ਦਾ ਮੁੱਦਾ ਚੁੱਕਿਆ। ਇਸ ਮੁੱਦੇ ਦਾ ਜਵਾਬ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤਾ ਗਿਆ। ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਆਪਣੇ ਵੱਲੋਂ ਕੀਤੇ ਗੁਨਾਹ ਦਾ ਪਛਤਾਵਾ ਨਹੀਂ ਹੈ, ਉਸ ਨੂੰ ਕਾਹਦੀ ਮੁਆਫੀ।”
ਪੰਜਾਬ ਕਾਂਗਰਸ ਵਿਚ ਮੁੜ ਅੰਦਰੂਨੀ ਜੰਗ ਛਿੜੀ
ਅਮਿਤ ਸ਼ਾਹ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਰਹਿੰਦਾ। ਕੋਈ ਤੀਸਰੀ ਧਿਰ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖਲ ਕਰੇ ਅਤੇ ਦੋਸ਼ੀ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ।
ਕਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਹਿਦਾਇਤਾਂ
ਤੁਹਾਨੂੰ ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਹ ਲਗਭਗ 28 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਤੇ ਸਿਆਸੀ ਜਥੇਬੰਦੀਆਂ ਦੇ ਵਿਰੋਧ ਕਾਰਨ ਇਹ ਅਣਮਿੱਥੇ ਸਮੇਂ ਲਈ ਟਾਲ਼ ਦਿੱਤੀ ਗਈ ਸੀ।
Share the post "ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਜਵਾਬ"