ਜੈਪੁਰ, 27 ਅਗਸਤ: ਕੇਂਦਰੀ ਰੇਲ੍ਹ ਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਉਮੀਦਵਾਰ ਦੇ ਨਾਂ ਆਉਣ ਕਾਰਨ ਚੋਣ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਜੇਤੂ ਕਰਾਰ ਦੇ ਦਿੱਤਾ। ਸ਼੍ਰੀ ਬਿੱਟੂ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਲੁਧਿਆਣਾ ਤੋਂ ਚੋਣ ਹਾਰ ਗਏ ਸਨ। ਇਸਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਆਪਣੀ ਵਜ਼ਾਰਤ ਵਿਚ ਜਗ੍ਹਾਂ ਦਿੱਤੀ ਗਈ। ਕਾਨੂੰਨ ਮੁਤਾਬਕ ਕਿਸੇ ਵੀ ਮੰਤਰੀ ਨੂੰ 6 ਮਹੀਨਿਆਂ ਵਿਚ ਲੋਕ ਸਭਾ ਜਾਂ ਰਾਜ ਸਭਾ ਮੈਂਬਰ ਬਣਨਾ ਲਾਜ਼ਮੀ ਹੁੰਦਾ ਹੈ।
ਇੱਕ ਹੋਰ Ex CM ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ
ਉਧਰ ਐਮ.ਪੀ ਚੁਣੇ ਜਾਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਰਾਜਸਥਾਨ ਦੇ ਵਿਧਾਇਕਾਂ ਤੇ ਲੋਕਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਡਾ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਸਨੂੰ ਰਾਜ ਸਭਾ ਵਿੱਚ ਰਾਜਸਥਾਨ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਸੌਂਪਿਆ ਹੈ ਤੇ ਉਹ ਰਾਜਸਥਾਨ ਦੇ ਲੋਕਾਂ ਲਈ ਪੂਰੀ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ।
Share the post "ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਰਾਜਸਥਾਨ ਤੋਂ ਜਿੱਤੀ ਰਾਜ ਸਭਾ ਮੈਂਬਰ ਦੀ ਚੋਣ"